26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਗੁਰਦਾਸਪੁਰ, 15 ਜਨਵਰੀ (       ) - 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉੁਣ ਦੀ ਰਸਮ ਅਦਾ ਕਰਨਗੇ।

 

ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗ ਗਣਤੰਤਰ ਦਿਵਸ ਸਮਾਗਮ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਕੌਮੀ ਤਿਉਹਾਰ ਮੌਕੇ ਸ਼ਹਿਰਾਂ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਿਲ ਹੋਣਗੇਜਿਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂਪੰਜਾਬ ਪੁਲਿਸ ਦੀ ਮਹਿਲਾ ਪਲਟੂਨਪੰਜਾਬ ਹੋਮਗਾਰਡਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

 

ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿੱਚ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸ਼ਹਿਰਾਂ ਵਿਚਲੇ ਚੌਂਕਾਂ ਅਤੇ ਸਰਕਾਰੀ ਇਮਾਰਤਾਂ ਨੂੰ ਸਜਾਇਆ ਜਾਵੇਗਾ ਅਤੇ 25 ਤੇ 26 ਜਨਵਰੀ ਦੀ ਰਾਤ ਨੂੰ ਉਨ੍ਹਾਂ ਦੀ ਲਾਈਟਿੰਗ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂਕਾਰੋਬਾਰੀ ਥਾਵਾਂ ਉੱਪਰ ਗਣਤੰਤਰ ਦਿਵਸ ਮੌਕੇ ਕੌਮੀ ਝੰਡੇ ਲਹਿਰਾਉਣ।

 

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਹੋਣ ਵਾਲੇ ਕਲਚਰਲ ਪ੍ਰੋਗਰਾਮ ਅਤੇ ਪਰੇਡ ਦੀ ਰਿਹਰਸਲ 17, 21 ਅਤੇ 23 ਜਨਵਰੀ ਨੂੰ ਹੋਵੇਗੀਜਦਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।

 

ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘਐੱਸ.ਪੀ. ਜੁਗਰਾਜ ਸਿੰਘ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Tags:

Advertisement

Latest News

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
- ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ...
ਕਣਕ ਦੀ ਫ਼ਸਲ ਵਿਚ ਗੰਧਕ ਦੀ ਘਾਟ ਦੀ ਪੂਰਤੀ ਲਈ ਜਿਪਸਮ ਦੀ ਵਰਤੋਂ ਕੀਤੀ ਜਾਵੇ :ਮੁੱਖ ਖੇਤੀਬਾੜੀ ਅਫ਼ਸਰ
ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ
ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ
ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ