ਜਿ਼ਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

ਜਿ਼ਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ 4  ਅਕਤੂਬਰ
                                    ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਅਸਲਾ ਲਾਇਸੰਸੀ  ਆਪਣੇ ਹਥਿਆਰ ਚੁੱਕ ਕੇ ਚੱਲਣ  ਤੇ  ਸਖਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।
                               ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼,
ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ, ਇਸ ਤੋਂ ਇਲਾਵਾ  ਚੋਣ ਉਮੀਦਵਾਰਾਂ ਦੇ ਸੁਰੱਖਿਆ ਲਈ ਤਾਇਨਾਤ ਕਰਮਚਾਰੀਆਂ ਅਤੇ ਐਸ.ਪੀ.ਓਜ਼ ਵੀ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।  
ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 15 ਅਕਤੂਬਰ 2024 ਤੱਕ ਪੰਚਾਇਤੀ ਚੋਣ ਪ੍ਰਕਿਰਿਆ ਸਮਾਪਤ ਹੋਣ ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Tags:

Advertisement

Latest News

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
    ਅੰਮ੍ਰਿਤਸਰ 5 ਅਕਤੂਬਰ 2024:----ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ
ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ
ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ