ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਡਰਾਈ ਡੇਅ ਘੋਸ਼ਿਤ
ਮਾਲੇਰਕੋਟਲਾ 20 ਜਨਵਰੀ :
ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 26 ਜਨਵਰੀ (ਗਣਤੰਤਰਤਾ ਦਿਵਸ) ਦਾ ਸਮਾਗਮ ਪੂਰੇ ਭਾਰਤ ਵਿੱਚੇ ਬੜੀ ਧੂਮ- ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਵੱਲੋਂ ਸ਼ਰਾਬ ਦੀ ਵਰਤੋਂ ਕਰਨ ਉਪਰੰਤ ਲੜਾਈ-ਝਗੜਾ ਕਰਨ ਕਰਕੇ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਲਈ ਗਣਤੰਤਰਤਾ ਦਿਵਸ ਸ਼ਾਂਤੀ ਪੂਰਵਕ ਮਨਾਉਣ ਲਈ ਡਰਾਈ ਡੇਅ ਘੋਸ਼ਿਤ ਕਰਨਾ ਜਰੂਰੀ ਬਣ ਜਾਂਦਾ ਹੈ।
ਡਾ. ਪੱਲਵੀ ਨੇ ਕਿਹਾ ਕਿ ਡਰਾਈ ਡੇਅ ਦੌਰਾਨ ਜਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟਾਂ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਹੋਵੇਗੀ।ਇਹ ਹੁਕਮ ਪੂਰਨ ਤੌਰ ਤੇ ਲਾਗੂ ਕਰਵਾਉਣ ਲਈ ਸਹਾਇਕ (ਆਬਕਾਰੀ) ਆਬਕਾਰੀ ਰੇਂਜ, ਮਾਲੇਰਕੋਟਲਾ (ਸੰਗਰੂਰ) ਜ਼ਿੰਮੇਵਾਰ ਹੋਣਗੇ।