ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ

ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ

 

ਫ਼ਰੀਦਕੋਟ 21 ਅਕਤੂਬਰ,2024

 

ਜਿਲ੍ਹਾ ਮੈਜਿਸਟਰੇਟਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

 

ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੀਜ਼ਨ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਅੱਗ ਲੱਗਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੈ ਸਕਦਾ ਹੈ। ਜਿਸ ਨਾਲ ਭਾਵੇਂ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਪੈਂਦਾ ਹੈ। ਇਸ ਨੂੰ ਰੋਕਣਾ ਲੋਕ ਹਿੱਤ ਵਿੱਚ ਬਹੁਤ ਜਰੂਰੀ ਹੈ ਅਤੇ ਤੁਰੰਤ ਲੋੜੀਦੇਂ ਕਦਮ ਚੁੱਕਣ ਦੀ ਅਤਿ ਲੋੜ ਜਾਪਦੀ ਹੈ।

 

ਇਸ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ ਮਿਤੀ 28-11-2024 ਤੱਕ ਲਾਗੂ ਰਹਿਣਗੇ

Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ