ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫ਼ਰੀਦਕੋਟ 20 ਦਸੰਬਰ, 2024
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੁਆਰਾ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਅਤੇ ਮਿਤੀ 21/12/2024 (ਸ਼ਨੀਵਾਰ) ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਇਸ ਲਈ ਚੌਣਾਂ ਦੇ ਕੰਮ ਨੂੰ ਨਿਰਵਿਘਨ, ਸਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।
ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤ, 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਉਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 21.12.2024 ਨੂੰ ਜਿਲ੍ਹਾ ਫਰੀਦਕੋਟ ਅੰਦਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਲਈ ਬਣੇ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਹੇਠ ਲਿਖੇ ਅਨੁਸਾਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।
ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸੈਰ-ਸ਼ਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਹੋਣ ਅਬਜਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆ, ਪੋਲਿੰਗ/ਕਾਂਊਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆ ਤੇ ਲਾਗੂ ਨਹੀਂ ਹੋਵੇਗਾ।
ਉਨ੍ਹਾਂ ਕਿਹਾ ਕਿ ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜਿਲ੍ਹਾ ਚੋਣ ਅਫਸਰ, ਫਰੀਦਕੋਟ ਜਾਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।