ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਚੰਡੀਗੜ੍ਹ, 29 ਅਗਸਤ:


ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ ਜਾਵੇਗੀ।

ਇਹ ਮੀਟਿੰਗ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫੈਸਰ ਯੂਨੀਅਨ ਵੱਲੋਂ ਹਾਈਕੋਰਟ ਵਿੱਚ ਭਰਤੀ ਸਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੋਖਲਿਆਂ ਨੂੰ ਦੂਰ ਕਰਨ ਲਈ ਅੱਜ ਇੱਥੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ  ਮੀਟਿੰਗ ਕਰਵਾਈ ਗਈ। ਜਿਸ ਦੌਰਾਨ ਯੂਨੀਅਨ ਆਗੂਆਂ ਨੇ ਅਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ।

ਸ. ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਸੁਚੇਤ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

ਸਿੱਖਿਆ ਮੰਤਰੀ ਅਤੇ ਐਡਵੋਕੇਟ ਜਨਰਲ ਵਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਗਿਆ ਕਿ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਜਾਵੇਗੀ।
ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ, 2024 ਨੂੰ ਹੈ।
Tags:

Advertisement

Latest News

ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ
ਫ਼ਿਰੋਜ਼ਪੁਰ, 14 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ...
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ