ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ
15 ਅਕਤੂਬਰ ਤੋਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ
By Azad Soch
On

New Delhi,16,OCT,2024,(Azad Soch News):- ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ (Assembly Seats) 'ਤੇ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ,ਇਨ੍ਹਾਂ ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ,ਇਹ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਨ,ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ,15 ਅਕਤੂਬਰ ਤੋਂ ਹੀ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ,ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ, ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।
Related Posts
Latest News

15 Mar 2025 08:45:01
Patiala,15,MARCH,2025,(Azad Soch News):- ਪੰਜਾਬ ਵਿੱਚ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ...