ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ
By Azad Soch
On
ਚੰਡੀਗੜ੍ਹ, 22 ਮਈ:
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।
Tags:
Related Posts
Latest News
ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
16 Jan 2025 12:28:12
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...