ਚੋਣ ਆਬਜ਼ਰਬਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੋਣ ਆਬਜ਼ਰਬਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 6 ਅਕਤੂਬਰ 2024-- ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿੱਖੇ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰਐਸ.ਐਸ.ਪੀਦਿਹਾਤੀ ਸਚਰਨਜੀਤ ਸਿੰਘਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰਐਸ.ਡੀ.ਐਮਅਜਨਾਲਾ ਸਰਵਿੰਦਰ ਸਿੰਘ ਅਰੋੜਾਐਸ.ਡੀ.ਐਮਬਾਬਾ ਬਕਾਲਾ ਸਅਮਨਦੀਪ ਸਿੰਘਐਸ.ਡੀ.ਐਮਅੰਮ੍ਰਿਤਸਰ-2 ਮਨਕੰਵਲ ਸਿੰਘ ਚਾਹਲਡੀ.ਐਸ.ਪੀਸ੍ਰੀ ਸਮਰ ਵਿਨੀਤ , ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

                ਚੋਣ ਅਬਜ਼ਰਵਰ ਸ੍ਰੀ ਸੂਦਨ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭੈਅ ਮੁਕਤ ਮਾਹੌਲ ਵਿੱਚ ਕਰਵਾਈਆਂ ਜਾਣ ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ  ਵਿੱਚ ਸ਼ਰਾਰਤੀ ਅਨਸਰਾਂ ਤੇ ਨਕੇਲ ਕੱਸੀ ਜਾਵੇ ਅਤੇ ਇਨਾਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਪੁਖਤਾ ਇੰਤਜ਼ਾਮ ਪਿੰਡ ਪੱਧਰ ਤੱਕ ਹੋਣੇ ਜ਼ਰੂਰੀ ਹਨ ਉਨਾਂ ਕਿਹਾ ਕਿ ਪੰਚਾਇਤੀ ਚੋਣਾਂ ਚੋਣ ਕਮਿਸ਼ਨ ਵੱਲੋਂ ਵੀ ਪੂਰੇ ਸੂਬੇ ਵਿੱਚ ਚੋਣਾਂ ਨੂੰ ਨਿਰਪੱਖਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ  ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 07.10.2024 (ਸੋਮਵਾਰ) ਦੁਪਹਿਰ 03:00 ਵਜੇ ਤੱਕ ਹੈ। ਵੋਟਾਂ 15.10.2024 (ਮੰਗਲਵਾਰ) ਨੂੰ ਬੈਲਟ ਬਕਸਿਆਂ ਰਾਹੀਂ ਸਵੇਰੇ 08.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ। ਪੋਲਿੰਗ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਚੋਣ ਆਬਜ਼ਰਵਰ ਨੂੰ  ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਹ ਚੋਣਾਂ ਨੂੰ ਪਾਰਦਰਸ਼ੀ ਅਤੇ ਭੈ ਮੁਕਤ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਚੋਣਾਂ ਨੂੰ ਠੀਕ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਉਨਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ  ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਮੀਟਿੰਗ ਦੌਰਾਨ ਐਸ.ਐਸ.ਪੀਦਿਹਾਤੀ ਨੇ ਚੋਣ ਅਬਜ਼ਰਵਰ ਨੂੰ ਯਕੀਨ ਦਵਾਇਆ ਕਿ ਪੁਲਿਸ ਵਲੋਂ ਚੋਣਾਂ ਦੌਰਾਨ ਸ਼ਾਤੀ ਕਾਇਮ ਰੱਖਣ ਲਈ ਹਰੇਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵੀ ਮੁਹਿੰਮ ਵਿੱਡੀ ਗਈ ਹੈ

Tags:

Advertisement

Latest News

ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸੰਭਾਲਣ...
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ
ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ: ਡੀ ਐਸ ਪੀ ਕਰਨੈਲ ਸਿੰਘ