ਵਿਧਾਇਕ ਗੋਲਡੀ ਕੰਬੋਜ ਵੱਲੋਂ ਸਰਹੱਦੀ ਪਿੰਡਾਂ ਵਿਚ ਅਗੇਤੇ ਹੜ੍ਹ ਰੋਕੂ ਪ੍ਰਬੰਧਾਂ ਦੇ ਜਾਇਜੇ ਲਈ ਦੌਰਾ

ਵਿਧਾਇਕ ਗੋਲਡੀ ਕੰਬੋਜ ਵੱਲੋਂ ਸਰਹੱਦੀ ਪਿੰਡਾਂ ਵਿਚ ਅਗੇਤੇ ਹੜ੍ਹ ਰੋਕੂ ਪ੍ਰਬੰਧਾਂ ਦੇ ਜਾਇਜੇ ਲਈ ਦੌਰਾ

ਜਲਾਲਾਬਾਦ, ਫਾਜ਼ਿਲਕਾ, 21 ਜੂਨ
ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕੇ ਦੇ ਸਰਹੱਦੀ ਇਲਾਕਿਆਂ ਦਾ  ਦੌਰਾ ਕਰਕੇ ਕੀਤੇ ਜਾ ਰਹੇ ਅਗੇਤੇ ਹੜ੍ਹ ਰੋਕੂ ਪ੍ਰਬੰਧਾ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਇਸ ਸਮੇਂ ਜਲਾਲਾਬਾਦ ਦੇ ਐਸਡੀਐਮ ਸ੍ਰੀ ਬਲਕਰਨ ਸਿੰਘ ਅਤੇ ਡ੍ਰੇਨਜ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।
ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪਿੱਛਲੇ ਸਾਲ ਸਤਲੁਜ ਵਿਚ ਆਏ ਪਾਣੀ ਕਾਰਨ ਸਰਹੱਦੀ ਪਿੰਡਾਂ ਵਿਚ ਨੁਕਸਾਨ ਹੋਇਆ ਸੀ ਅਤੇ ਇਸ ਵਾਰ ਅਜਿਹਾ ਨਾ ਹੋਵੇ ਇਸ ਲਈ ਸਬੰਧਤ ਵਿਭਾਗ ਸਮਾਂ ਰਹਿੰਦੇ ਅਗੇਤੇ ਪ੍ਰਬੰਧ ਮੁਕੰਮਲ ਕਰ ਲਵੇ। ਉਨ੍ਹਾਂ ਨੇ ਕਿਹਾ ਕਿ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਵੀ ਜਲਦ ਪੂਰਾ ਕੀਤਾ ਜਾਵੇ ਅਤੇ ਸਤਲੁਜ ਦੇ ਕਮਜੋਰ ਬੰਨ੍ਹਾਂ ਦਾ ਮੁਆਇਨਾ ਕਰਕੇ ਜਿੱਥੇ ਬੰਨ੍ਹ ਕਮਜੋਰ ਹੋਵੇ ਉਸਨੂੰ ਮਜਬੂਤ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਇਸਤੋਂ ਬਿਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੀ ਹੁਣ ਤੋਂ ਹੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਬਰਸਾਤ ਦੇ ਦਿਨਾਂ ਵਿਚ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਜਾਣਕਾਰੀ ਹੋਵੇ।

 
 
Tags:

Advertisement

Latest News

 ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ