ਪੁਲਿਸ-ਗੈਂਗਸਟਰ ਮੁਕਾਬਲੇ 'ਚ ਸ਼ਹੀਦ ਹੋਏ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲੇਗਾ 2 ਕਰੋੜ ਰੁਪਏ ਦਾ ਮੁਆਵਜ਼ਾ
By Azad Soch
On

Hoshiarpur,18 March,2024,(Azad Soch News):- ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ 'ਚ ਐਤਵਾਰ ਨੂੰ ਪੁਲਿਸ-ਗੈਂਗਸਟਰ ਮੁਕਾਬਲੇ 'ਚ ਸ਼ਹੀਦ ਹੋਏ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ (Senior Constable Amritpal Singh) ਦਾ ਸਸਕਾਰ ਸੋਮਵਾਰ ਨੂੰ ਕਰ ਦਿੱਤਾ ਗਿਆ,ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਪਹੁੰਚੇ,ਇਸ ਦੇ ਨਾਲ ਹੀ ਪੁਲਿਸ ਨੇ ਸੀਨੀਅਰ ਕਾਂਸਟੇਬਲ (Senior Constable) ਦੇ ਕਾਤਲ ਗੈਂਗਸਟਰ ਸੁਖਵਿੰਦਰ ਸਿੰਘ ਉਰਫ਼ ਰਾਣਾ ਦੀ ਭਾਲ ਲਈ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ,ਇਸ ਦੌਰਾਨ ਸ਼ਹੀਦ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ,ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਉਮਰ ਭਰ ਸਹਾਇਤਾ ਦਾ ਭਰੋਸਾ ਦਿੱਤਾ ਹੈ,ਪੁਲਿਸ ਮੁਤਾਬਕ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ,ਪੁਲਿਸ ਨੂੰ ਇਨਪੁਟ ਮਿਲਿਆ ਹੈ,ਕਿ ਗੈਂਗਸਟਰ ਰਾਣਾ ਕੰਢੀ ਖੇਤਰ ਦੇ ਜੰਗਲਾਂ ਵਿਚ ਲੁਕਿਆ ਹੋਇਆ ਹੈ।
Latest News

21 Mar 2025 19:51:42
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ...