ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਵਾਇਆ ਜਾ ਰਿਹਾ ਹੈ
ਸ੍ਰੀ ਮੁਕਤਸਰ ਸਾਹਿਬ 20 ਨਵੰਬਰ
ਉਹਨਾਂ ਅੱਗੇ ਦੱਸਿਆ ਕਿ ਜਦੋਂ ਵੀ ਕੋਈ ਪਰਾਲੀ ਸੜਣ ਦਾ ਮਾਮਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਜੁੰਮੇਵਾਰ ਅਧਿਕਾਰੀਆਂ ਵਲੋਂ ਪਰਾਲੀ ਦੇ ਖੇਤਾਂ ਵਿੱਚ ਮੋਕੇ ਤੇ ਜਾ ਕੇ ਲੱਗੀ ਹੋਈ ਅੱਗ ਨੁੰ ਮੋਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਟੇਲਾਈਟ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਆਧਾਰ ਤੇ ਅਗਜਣੀ ਵਾਲੇ ਖੇਤਾਂ ਦੇ ਮਾਲਕਾਂ ਵਿਰੁੱਧ ਸਰਕਾਰ ਦੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਹਨਾਂ ਅੱਗੇ ਕਿਹਾ ਕਿ ਜੇਕਰ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਨਾਲ ਜਰੂਰ ਤਾਲਮੇਲ ਕਰਨ।