ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸਦਰ ਧੂਰੀ ਵਿਖੇ ਨਵੇਂ ਫੌਜਦਾਰੀ ਕਾਨੂੰਨ ਭਾਰਤੀ ਸਿਵਲ ਰੱਖਿਆ ਕੋਡ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸਦਰ ਧੂਰੀ ਵਿਖੇ ਨਵੇਂ ਫੌਜਦਾਰੀ ਕਾਨੂੰਨ ਭਾਰਤੀ ਸਿਵਲ ਰੱਖਿਆ ਕੋਡ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ

Sangrur/Dhuri,02 June,2024,(Azad Soch News):- ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸਦਰ ਧੂਰੀ (Police Station Sadar Dhuri) ਵਿਖੇ ਅੱਜ ਨਵੇਂ ਫੌਜਦਾਰੀ ਕਾਨੂੰਨ ਭਾਰਤੀ ਸਿਵਲ ਰੱਖਿਆ ਕੋਡ (Indian Civil Defense Code) ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ ਹੈ,ਜੋ ਕਿ (303) ਚੋਰੀ ਹੈ,ਨਵੇਂ ਕਾਨੂੰਨ ਤਹਿਤ ਇਸ ਦੀ ਜਾਂਚ ਕੀਤੀ ਜਾਵੇਗੀ,ਪੰਜਾਬ 'ਚ ਨਵੇਂ ਕਾਨੂੰਨ ਤਹਿਤ ਥਾਣਾ ਸਦਰ ਧੂਰੀ (Police Station Sadar Dhuri) 'ਚ ਮਾਮਲਾ ਦਰਜ ਕੀਤਾ ਗਿਆ ਹੈ,ਇਹ ਮਾਮਲਾ ਮੋਟਰ ਗੱਡੀ ਤੋਂ ਤਾਰੇ ਚੋਰੀ ਕਰਨ ਦਾ ਹੈ,ਇਸ ਮਾਮਲੇ ਵਿੱਚ ਪੁਲਿਸ ਨੇ ਲਵਪ੍ਰੀਤ ਉਰਫ਼ ਲਵੀ ਵਾਸੀ ਮਿਨਾਸ ਨੂੰ ਨਵੇਂ ਕਾਨੂੰਨ ਦੀ ਧਾਰਾ 303 (2) ਤਹਿਤ ਗ੍ਰਿਫ਼ਤਾਰ ਕਰ ਲਿਆ ਹੈ,ਬਾਅਦ ਦੁਪਹਿਰ ਮਾਮਲਾ ਦਰਜ ਕਰ ਲਿਆ ਗਿਆ ਹੈ,ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ,ਪੰਜਾਬ ਦੇ ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ (IG Headquarters Sukhchain Singh Gill) ਨੇ ਕੀਤਾ ਹੈ,ਉਨ੍ਹਾਂ ਦੱਸਿਆ ਕਿ ਹੁਣ ਸਾਰੇ ਕੇਸ ਨਵੇਂ ਕਾਨੂੰਨ ਅਨੁਸਾਰ ਦਰਜ ਕੀਤੇ ਜਾਣਗੇ,ਪਹਿਲੇ ਦਿਨ ਪੰਜਾਬ ਭਰ ਵਿੱਚ ਕਿੰਨੇ ਕੇਸ ਦਰਜ ਹੋਏ ਇਸ ਬਾਰੇ ਜਾਣਕਾਰੀ ਜਲਦੀ ਸਾਂਝੀ ਕੀਤੀ ਜਾਵੇਗੀ,ਪੰਜਾਬ ਦੇ ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਨਵੇਂ ਕਾਨੂੰਨਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ,ਹੁਣ ਤੱਕ 20 ਹਜ਼ਾਰ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਨਵੇਂ ਕਾਨੂੰਨਾਂ ਅਨੁਸਾਰ ਸਿਖਲਾਈ ਦੇਣ ਦਾ ਕੰਮ ਪੂਰਾ ਹੋ ਚੁੱਕਾ ਹੈ,ਜਦਕਿ ਬਾਕੀ ਮੁਲਾਜ਼ਮਾਂ ਨੂੰ ਨਵੇਂ ਕਾਨੂੰਨਾਂ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ,ਪੰਜਾਬ ਪੁਲਿਸ (Punjab Police) ਦੀਆਂ ਅਕੈਡਮੀਆਂ (Academies) ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ,ਉਨ੍ਹਾਂ ਦੱਸਿਆ ਕਿ ਇਸ ਦੀਆਂ ਬਾਕੀ ਸਾਰੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ।

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ