ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

Amritsar Sahib,26 June,2024,(Azad Soch News):- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਥਾਪਨਾ ਦਿਵਸ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਦੁਨੀਆਂ ‘ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ,ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ,ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਨਤਮਸਤਕ ਹੋਣ ਲਈ ਪੁੱਜੀਆਂ,ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ (Media) ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਹੈ,ਮੈਂ ਸਮੁੱਚੇ ਖਾਲਸਾ ਸਾਧ ਸੰਗਤ ਨੂੰ ਇਸ ਪਾਵਨ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ,ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ (Baba Budha Sahib Ji) ਵੱਲੋ 1606 ਇਸਵੀ ਵਿੱਚ ਇਸ ਨੂੰ ਤਿਆਰ ਕੀਤਾ ਗਿਆ,ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ ਇਹ ਸਿੱਖਾਂ ਦਾ ਸਿਧਾਂਤ ਹੈ, ਸਿੱਖਾਂ ਦਾ ਸੰਕਲਪ ਹੈ,ਜੋ ਬੜਾ ਉੱਚਾ ਤੇ ਸੁੱਚਾ ਸੰਕਲਪ ਹੈ,ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਨਣ ਦੀ ਲੋੜ ਹੈ,ਉਨ੍ਹਾਂ ਕਿਹਾ ਕਿ ਅਕਾਲ ਤੱਖਤ ਸਾਹਿਬ ਦਾ ਇਤਿਹਾਸ ਜ਼ਰੂਰ ਪੜ੍ਹੋ ਬਹੁਤ ਸਾਰੀਆਂ ਪੁਸਤਕਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਉੱਤੇ ਲਿਖੀਆਂ ਗਈਆਂ ਹਨ ਉਸ ਬਾਰੇ ਜਾਨਣ ਦੀ ਲੋੜ ਹੈ,ਉਨ੍ਹਾਂ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਾਰੀਏ ਫਿਰ ਅਸੀਂ ਧਾਰਮਿਕ ਤੇ ਰਾਜਨੀਤਿਕ ਤੌਰ ਤੇ ਮਜ਼ਬੂਤ ਹੋਵਾਂਗੇ,ਸਮਾਜਿਕ ਅਤੇ ਆਰਥਿਕ ਤੌਰ ਤੇ ਮਜ਼ਬੂਤ ਹੋਵਾਂਗੇ,ਦੁਨੀਆ ਭਰ ਵਿਚ ਵਸਦੇ ਸਿੱਖ ਭਾਈਚਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਮਰਪਿਤ ਹੋ ਕੇ ਇਕ ਨਿਸ਼ਾਂਤ ਥੱਲੇ ਅਸੀਂ ਸਾਰੇ ਇਕੱਠੇ ਹੋ ਕੇ ਚੱਲਾਂਗੇ ਜਿੱਥੇ ਮੰਜ਼ਿਲਾਂ ਤੈਅ ਹੋਣਗੀਆਂ,ਓਨ੍ਹਾਂ ਕਿਹਾ ਕਿ ਅੱਜ ਮੀਰੀ ਪੀਰੀ (Miri Piri) ਦੇ ਮਾਲਕ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਥਾਪਨਾ ਕਰਕੇ ਤੇ ਸਿੱਖਾਂ ਨੂੰ ਦੋ ਸਿੱਖਾਂ ਜੋ ਸਿਧਾਂਤ ਬਖਸ਼ਿਸ਼ ਕੀਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਮੀਰੀ ਪੀਰੀ (Miri Piri) ਤੇ ਸਿਧਾਂਤਾਂ ਤੇ ਪਹਿਰਾ ਦਈਏ।
Related Posts
Latest News
