ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ

ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ

ਫਾਜ਼ਿਲਕਾ 21 ਦਸੰਬਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ ਰਹੇ।

ਇਸੇ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਹ ਪੱਥਰ ਰਖਿਆਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਮਾੜੀ ਸੰਗਤ ਵਿਚ ਨਾ ਪਵੇ ਤਾ ਖੇਡ ਪ੍ਰੋਜੈਕਟ ਉਲੀਕ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਲਿਜਾਇਆ ਜਾ ਰਿਹਾ ਹੈ |

ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ |

ਇਸ ਮੌਕੇ ਸਰਪੰਚ ਮਹਿੰਦਰ ਕੁਮਾਰਮੋਹਨ ਲਾਲ ਮੇਂਬਰਤੁਲਸੀ ਰਾਮਆਤਮਾ ਰਾਮਏ ਪੀ ਓ ਮਨਿੰਦਰ ਸਿੰਘਜੀ ਆਰ ਐਸ ਜਗਦੀਸ਼ ਸਿੰਘਸੁਰਿੰਦਰ ਕੰਬੋਜਹਰੀਸ਼ ਲਾਧੂਕਾਲਖਬੀਰ ਸਿੰਘ ਸਰਪੰਚਸ਼ੇਰਬਾਜ ਪਟੀ ਪੂਰਨਬਲਵਿੰਦਰ ਸਿੰਘਗੁਰਪਾਲ ਸਿੰਘਹਰਬੰਸ ਕੰਬੋਜ ਆਦਿ ਹਾਜਰ ਸਨ।

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ