ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਕੀਤਾ ਜਾਵੇਗਾ ਪੂਰਾ- ਏਡੀਸੀ ਨਰਭਿੰਦਰ ਸਿੰਘ ਗਰੇਵਾਲ

ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਕੀਤਾ ਜਾਵੇਗਾ ਪੂਰਾ- ਏਡੀਸੀ ਨਰਭਿੰਦਰ ਸਿੰਘ ਗਰੇਵਾਲ

ਫ਼ਰੀਦਕੋਟ 19 ਜੂਨ 2024

          ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਜਿਲ੍ਹੇ ਵਿੱਚ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਹਰ ਹੀਲੇ ਪੂਰਾ ਕੀਤਾ ਜਾਵੇਗਾ ਤਾਂ ਜੋ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਕੁਝ ਹੱਦ ਤੱਕ ਠੱਲ੍ਹ ਪਾਈ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਅੱਜ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਆਪਣੇ ਵਿਭਾਗ ਅਧੀਨ ਢੁੱਕਵੀਆਂ ਥਾਵਾਂ ਦੀ ਪਹਿਚਾਣ ਕਰਕੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਉਪਰਾਲੇ ਨੂੰ ਪੂਰੇ ਤਨ ਮਨ ਨਾਲ ਸ਼ੁਰੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਵਾਤਵਰਣ ਦੀ ਸ਼ੁੱਧਤਾ ਅਤੇ ਗਰਮੀ ਤੋਂ ਰਾਹਤ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਦਰੱਖਤਾਂ ਦਾ ਘਾਟ ਕਾਰਨ ਹੀ ਅੱਜ ਸਾਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈਇਸ ਗਰਮੀ ਤੋਂ ਬਚਾਅ ਲਈ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਵਿੱਚ ਫੁੱਲਫਲਦਾਰਛਾਂਦਾਰ ਦਰੱਖਤਾਂ ਦੇ ਬੂਟੇ ਲਗਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਵੱਧ ਤੋਂ ਵੱਧ ਬੂਟੇ ਲਾ ਕੇ ਸਾਫ ਸ਼ੁੱਧ ਹਵਾ ਤੇ ਆਕਸੀਜਨ ਦੇ ਲੇਵਲ ਨੂੰ ਵਧਾਉਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬੂਟੇ ਲਗਾਉਣ ਦੀ ਇਸ ਮੁਹਿੰਮ ਵਿਚ ਤੇਜੀ ਲਿਆਉਣ ਲਿਆਂਦੀ ਜਾਵੇ। ਇਸ ਦੇ ਲਈ ਪਿੰਡਾਂ ਵਿਚ ਹੋਕੇ ਲਗਵਾਏ ਜਾਣ ਤਾਂ ਜੋ ਕੋਈ ਵੀ ਇਲਾਕਾ ਨਿਵਾਸੀ ਬੂਟੇ ਪ੍ਰਾਪਤ ਕਰਨ ਤੋਂ ਵਾਝਾਂ ਨਾ ਰਹਿ ਸਕੇ। ਇਹ ਬੂਟੇ ਸਕੂਲਾਂ ਵਿੱਚਮੰਡੀਆਂ ਵਿੱਚ ਅਤੇ ਹਰੇਕ ਕਿਸਾਨ ਆਪਣੇ ਖੇਤ ਵਿਚ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਨੂੰ ਵਧਾਉਣ ਵਿੱਚ ਆਪਣਾ ਯੋਗਦਾਨ ਪਾ ਸਕੇ।

ਉਨ੍ਹਾਂ ਇਸ ਗੱਲ ਤੇ ਵੀ ਜੋਰ ਦਿੱਤਾ ਕਿ ਇਸ ਕੰਮ ਦੌਰਾਨ ਕੇਵਲ ਬੂਟਿਆਂ ਨੂੰ ਲਗਾਉਣ ਤੱਕ ਹੀ ਸੀਮਤ ਰੱਖਿਆ ਜਾਵੇ, ਬਲਕਿ ਬੂਟਿਆਂ ਦਾ ਪਾਲਣ ਪੋਸ਼ਣ ਜਿਵੇ ਕਿ ਆਵਾਰਾ ਜਾਨਵਰਾਂ ਤੋਂ ਬਚਾਉਣਾ ਅਤੇ ਸਮੇਂ ਸਿਰ ਪਾਣੀ ਦੇਣ ਦੀ ਮਹੱਤਤਾ ਬਾਰੇ ਵੀ ਲੋਕਾਂ ਨੂੰ ਗੰਭੀਰਤਾ ਨਾਲ ਦੱਸਿਆ ਜਾਵੇ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਸਨ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ