ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ,ਜੋ ਕਿ ਆਪਣੇ ਚਾਰ ਦਿਨਾਂ ਦੇ ਸਰਹੱਦੀ ਦੌਰੇ ਉੱਤੇ

Amritsar Sahib, 07 NOV,2024,(Azad Soch News):- ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਜੋ ਕਿ ਆਪਣੇ ਚਾਰ ਦਿਨਾਂ ਦੇ ਸਰਹੱਦੀ ਦੌਰੇ ਉੱਤੇ ਹਨ, ਅਟਾਰੀ ਸਰਹੱਦ ਵਿਖੇ ਪਹੁੰਚੇ ਅਤੇ ਸਰਹੱਦ ਉੱਤੇ ਹੁੰਦੀ ਰੀ ਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਉਹਨਾਂ ਨੇ ਇਸ ਮੌਕੇ ਬੀਐਸਐਫ ਦੇ ਜਵਾਨਾਂ ਵੱਲੋਂ ਕੀਤੇ ਜਾ ਰਹੇ ਪਰੇਡ ਦਾ ਆਨੰਦ ਲਿਆ ਅਤੇ ਜਵਾਨਾਂ ਦੇ ਇਸ ਕਾਬਲ ਏ ਤਾਰੀਫ ਪ੍ਰਦਰਸ਼ਨ ਦੀ ਸਰਾਹਨਾ ਕੀਤੀ।
ਸ੍ਰੀ ਕਟਾਰੀਆ ਨੇ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦਾਂ ਦੀ ਦਿਨ ਰਾਤ ਰਾਖੀ ਕਰਨ ਲਈ ਕੀਤੀ ਜਾ ਰਹੀ ਡਿਊਟੀ ਲਈ ਉਨਾਂ ਦੀ ਪਿੱਠ ਥਾਪੜੀ। ਇਸ ਮੌਕੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਰਾਜਪਾਲ ਪੰਜਾਬ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਪਹੁੰਚੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਪੰਜਾਬ ਨੇ ਇੱਕ ਸਵਾਲ ਦੇ ਉੱਤਰ ਵਿੱਚ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਵਲ ਸਖਤੀ ਨਹੀਂ ਬਲਕਿ ਬਦਲ ਦੇਣ ਦੀ ਲੋੜ ਹੈ।
ਉਹਨਾਂ ਕਿਹਾ ਕਿ ਅਜਿਹੀ ਸਨਅਤ ਦੀ ਲੋੜ ਹੈ ਜੋ ਕਿ ਪਰਾਲੀ ਨੂੰ ਬਾਲਣ ਵਜੋਂ ਵਰਤੇ ਜਾਂ ਪਰਾਲੀ ਤੋਂ ਕੱਚਾ ਮਾਲ ਲੈ ਕੇ ਉਸ ਨੂੰ ਅੱਗੇ ਪ੍ਰੋਸੈਸ ਕਰੇ । ਸਰਹੱਦ ਪਾਰੋਂ ਹੁੰਦੀ ਨਸ਼ੇ ਦੀ ਸਮਗਲਿੰਗ ਸਬੰਧੀ ਪੁਛੇ ਜਾਣ ਉੱਤੇ ਉਹਨਾਂ ਨੇ ਕਿਹਾ ਕਿ ਸਰਹੱਦ ਪਾਰ ਤੋਂ ਆਉਂਦਾ ਨਸ਼ਾ ਜੋ ਕਿ ਹੁਣ ਡਰੋਨਾਂ ਦੀ ਸਹਾਇਤਾ ਨਾਲ ਬਹੁਤ ਆਸਾਨੀ ਨਾਲ ਪਹੁੰਚ ਰਿਹਾ ਹੈ, ਨੂੰ ਰੋਕਣ ਲਈ ਲੋਕਾਂ ਦੇ ਸਾਥ ਦੀ ਵੱਡੀ ਲੋੜ ਹੈ ਅਤੇ ਮੈਂ ਇਹ ਸਾਥ ਲੈਣ ਲਈ ਹੀ ਕੋਸ਼ਿਸ਼ ਕਰ ਰਿਹਾ ਹਾਂ।
ਉਥੇ ਹੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇੱਕ ਹੋਰ ਇਸ ਤਰਾਂ ਦੇ ਫੈਕਟਰੀ ਲਗਾਉਣੀ ਚਾਹੀਦੀ ਹੈ ਜਿਸ ਨਾਲ ਅਸੀਂ ਪਰਾਲੀ ਦੇ ਨਾਲ ਹੋਰ ਤੇਲ ਦਾ ਉਤਪਾਦ ਬਣਾ ਸਕੀਏ ਅਤੇ ਇਸ ਨੂੰ ਕਿਸੇ ਨਾ ਕਿਸੇ ਚੀਜ਼ ਦੇ ਵਿੱਚ ਵਰਤੋ ਲੈ ਕੇ ਆਇਆ ਜਾ ਸਕੇ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਹੀ ਆਪਣੀ ਬਹਾਦਰੀ ਦੇ ਕਾਰਨ ਜਾਂਦੇ ਹਨ ਅਤੇ ਜੇਕਰ ਪੰਜਾਬ ਦਾ ਵਾਤਾਵਰਣ ਦੁਸ਼ਟ ਹੋ ਰਿਹਾ ਹੈ ਤਾਂ ਇਸ ਨੂੰ ਵੀ ਠੀਕ ਕਰਨ ਵਾਸਤੇ ਸਾਨੂੰ ਕੁਝ ਨਾ ਕੁਛ ਹੋਰ ਕਦਮ ਚੁੱਕਣ ਦੇ ਜਰੂਰਤ ਹੈ ਅਤੇ ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਬੀਐਸਐਫ ਜੋ ਕਿ ਦੇਸ਼ ਦੀ ਸੁਰੱਖਿਆ ਦੇ ਲਈ ਹਮੇਸ਼ਾ ਹੀ ਤਤਪਰ ਰਹਿੰਦੀ ਹੈ ਉਹਨਾਂ ਵੱਲੋਂ ਬਹੁਤ ਸਾਰੇ ਨਸ਼ੇ ਤਸਕਰੀ ਨੂੰ ਲੈ ਕੇ ਡਰੋਨਾਂ ਨੂੰ ਸੁੱਟਿਆ ਗਿਆ ਹੈ ਅਤੇ ਬਹੁਤ ਸਾਰੇ ਡਰੋਨ ਵੀ ਉਹਨਾਂ ਵੱਲੋਂ ਬਰਾਮਦ ਕੀਤੇ ਗਏ ਹਨ।
ਹਾਲਾਂਕਿ ਇਸ ਦੇ ਨਾਲ ਬਹੁਤ ਸਾਰੀ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਅਤੇ ਉਹਨਾਂ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ 20 ਸਾਲ ਬਾਅਦ ਇਸ ਜਗਹਾ ਤੇ ਪਹੁੰਚ ਆਪਣਾ ਅਨੁਭਵ ਸਾਂਝਾ ਕੀਤਾ ਗਿਆ ਹੈ ਅਤੇ ਜਦੋਂ ਉਹ ਪਹਿਲਾਂ ਇਥੇ ਪਹੁੰਚੇ ਸਨ ਤਦ ਉਸ ਵੇਲੇ ਔਰਤਾਂ ਰੀਟਰੀਟ ਸੈਰਾਮਮੰਡੀ ਦੇ ਵਿੱਚ ਹਿੱਸਾ ਨਹੀਂ ਲੈਂਦੀਆਂ ਸਨ। ਲੇਕਿਨ ਹੁਣ ਉਹਨਾਂ ਵੱਲੋਂ ਰੀਟਰੇਟ ਸੈਨਾਮਣੀ ਦੇ ਵਿੱਚ ਹਿੱਸਾ ਲੈ ਦੇਸ਼ ਦਾ ਗੌਰਵ ਉੱਚਾ ਕੀਤਾ ਜਾ ਰਿਹਾ ਹੈ।
ਉਹਨਾਂ ਦਾ ਕਹਿਣਾ ਹੈ ਕਿ ਅੱਜ ਵਰਕਿੰਗ ਡੇ ਹੋਣ ਕਾਰਨ ਵੀ ਬਹੁਤ ਸਾਰੇ ਲੋਕ ਅਟਾਰੀ ਬਾਰਡਰ ਤੇ ਰੀਟਰੀਟ ਸੈਰਾਮਮਣੀ ਵੇਖਣ ਵਾਸਤੇ ਪਹੁੰਚੇ ਹਨ ਜੋ ਕਿ ਬਹੁਤ ਵਧੀਆ ਗੱਲ ਹੈ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹ ਹਮੇਸ਼ਾ ਹੀ ਪੰਜਾਬ ਦੀ ਉਨਤੀ ਦੇ ਲਈ ਹਮੇਸ਼ਾ ਹੀ ਪ੍ਰਿਆਸ ਕਰਦੇ ਰਹਿਣਗੇ ਅਤੇ ਉਹਨਾਂ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਪਰਾਲੀ ਲਈ ਵੀ ਕੋਈ ਵੱਡਾ ਐਕਸ਼ਨ ਲੈਣ ਲਈ ਕਿਹਾ ਜਾਵੇਗਾ।
ਇੱਥੇ ਦੱਸਣ ਯੋਗ ਹੈ ਕਿ ਪੰਜਾਬ ਦੇ ਵਿੱਚ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ ਅੰਮ੍ਰਿਤ ਤੇ ਅੰਮ੍ਰਿਤਸਰ ਸਭ ਤੋਂ ਦੂਸ਼ਿਤ ਸ਼ਹਿਰ ਬਣ ਕੇ ਸਾਹਮਣੇ ਆਇਆ ਹੈ। ਜਿਸ ਦਾ ਹਾਲਾਤ ਲਗਾਤਾਰ ਹੀ ਖਰਾਬ ਹੁੰਦੇ ਹੋਏ ਨਜ਼ਰ ਆ ਰਹੇ ਹਨ। ਉਹ ਤੇ ਹੀ ਇਸ ਨੂੰ ਪਰਾਲੀ ਨੂੰ ਅੱਗ ਲਾਉਣ ਨੂੰ ਲੈ ਕੇ ਸਭ ਤੋਂ ਵੱਡੀ ਗੱਲ ਸਾਹਮਣੇ ਆ ਰਹੀ ਹੈ ਅਤੇ ਪਾਕਿਸਤਾਨ ਵਾਲੀ ਸਾਈਡ ਤੇ ਵੀ ਬਹੁਤ ਸਾਰੀ ਪਰਾਲੀ ਨੂੰ ਅੱਗ ਲਗਾਇਆ ਗਿਆ ਸੀ ਤਾਂ ਹੀ ਅੰਮ੍ਰਿਤਸਰ ਦੇ ਵਿੱਚ ਵੀ ਬਹੁਤ ਪ੍ਰਦੂਸ਼ਣ ਸਾਹਮਣੇ ਆ ਰਿਹਾ ਹੈ ਉਥੇ ਹੀ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅਸੀਂ ਪਾਕਿਸਤਾਨ ਨੂੰ ਤਾਂ ਕੋਈ ਨਿਰਦੇਸ਼ ਨਹੀਂ ਦੇ ਸਕਦੇ ਲੇਕਿਨ ਅਸੀਂ ਅੰਮ੍ਰਿਤਸਰ ਦੇ ਨਾਲ ਨਾਲ ਪੰਜਾਬ ਦੇ ਵਾਤਾਵਰਨ ਨੂੰ ਸ਼ੁੱਧ ਕਰਨ ਵਾਸਤੇ ਜਰੂਰ ਕੋਈ ਨਾ ਕੋਈ ਹੋਰ ਪ੍ਰਿਆਸ ਕਰ ਸਕਦੇ ਹਾਂ ਤਾਂ ਜੋ ਕਿ ਪੰਜਾਬ ਜੋ ਕਿ ਹਸਦਾ ਵਸਦਾ ਪੰਜਾਬ ਸੀ ਉਹ ਹੱਸਦਾ ਵੱਸਦਾ ਪੰਜਾਬ ਰਹਿ ਸਕੇ ਹੁਣ ਵੇਖਣਾ ਹੋਵੇਗਾ ਕਿ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀ ਬਿਆਨ ਸਾਹਮਣੇ ਆਉਂਦਾ ਹੈ ਕਿਉਂਕਿ ਬੀਤੇ ਰਾਜਪਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਦੀ ਬਿਲਕੁਲ ਵੀ ਨਹੀਂ ਬਣਦੀ ਸੀ ਅਤੇ ਉਹਨਾਂ ਵੱਲੋਂ ਇੱਕ ਦੂਜੇ ਉਤੇ ਤਿੱਖੀ ਟਿੱਪਣੀ ਕੀਤੀ ਜਾਂਦੀ ਰਹੀ ਹੈ।
Latest News
