ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਸਹਿਰ ਵਿਖੇ 5 ਥਾਵਾਂ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਸਹਿਰ ਵਿਖੇ 5 ਥਾਵਾਂ ਵਿਖੇ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

ਫਾਜ਼ਿਲਕਾ 6 ਜੁਲਾਈ 2024…….

ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ "ਹਰ ਸ਼ੁੱਕਰਵਾਰ -ਡੇਂਗੂ ਤੇ ਵਾਰ" ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ।  ਸਿਵਿਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਐੱਸ ਐਮ ਓ ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਫ਼ਾਜ਼ਿਲਕਾ ਸ਼ਹਿਰ ਵਿੱਚ ਥਾਵਾਂ ਭੈਰੋ ਬਸਤੀਅਮਨ ਕਲੋਨੀਅਬੋਹਰ ਰੋਡਨਵੀ ਆਬਾਦੀਮਲਕਾਣਾ ਤੇ ਜੁਟੀਆਂ ਮੁਹੱਲੇ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਤੇ ਡੇਂਗੂ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ

ਚੈਕਿੰਗ ਦੌਰਾਨ ਸਿਹਤ ਕਰਮਚਾਰੀ ਰਾਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਅਧੀਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਤਹਿਤ ਘਰ ਘਰ ਸਰਵੇ  ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਅਤੇ ਹੋਰ ਪਾਣੀ ਦੇ ਸੋਮਿਆਂ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਸਿਹਤ ਕਰਮਚਾਰੀ ਬ੍ਰੀਡਿੰਗ ਚੈਕਰ ਘਰਾਂ ਵਿਚ ਲੋਕਾਂ ਨੂੰ ਡੇਂਗੂ ਮੱਛਰ ਦੀ ਪਹਿਚਾਣ ਕਰਵਾ ਰਹੇ ਹਨ ਤਾਂਕਿ ਘਰ ਜਾ ਕੇ ਬੱਚੇ ਪਰਿਵਾਰ ਦੇ ਹੋਰ ਮੈਂਬਰ ਨੂੰ ਵੀ ਇਸ ਬਾਰੇ ਜਾਗਰੂਕ ਕਰ ਸਕਣ ਕਿਉਂਕਿ ਵਿਭਾਗ ਦਾ ਉਦੇਸ਼ ਡੇਂਗੂ ਬਿਮਾਰੀ ਬਾਰੇ ਸਾਰਿਆ ਨੂੰ ਜਾਗਰੂਕ ਕਰਨਾ ਹੈ ਤਾਕਿ ਇਸ ਬਿਮਾਰੀ ਨੂੰ ਪਹਿਲਾ ਹੀ ਰੋਕਿਆ ਜਾ ਸਕੇ।

ਡਾ. ਰੋਹਿਤ ਗੋਇਲ  ਨੇ ਦੱਸਿਆ ਕਿ "ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿਛਲੇ ਹਫਤੇ ਜਿਲ੍ਹੇ ਦੇ ਸਾਰੇ ਸਰਕਾਰੀ ਅਦਾਰੇ ਪੁਲਸ ਲਾਈਨਥਾਣਾ ਸਿਟੀ ਅਤੇ ਸਦਰ ਦੇ ਨਾਲ ਸਾਂਝ ਕੇਂਦਰ ਵਿਖੇ ਜਾ ਕੇ ਲੋਕਾਂ ਅਤੇ ਮੁਲਾਜਮਾਂ  ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਪਾਣੀ ਦੇ ਸਰੋਤਾਂ ਨੂੰ ਮੌਕੇ ਤੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਵਰਤਣ ਲਈ ਪ੍ਰੇਰਿਤ ਕੀਤਾ ਗਿਆ। ਨ੍ਹਾਂ ਦੱਸਿਆ ਬਰਸਾਤਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵਲੋਂ ਗਤੀਵਿਧੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਟੀਮਾ ਵਲੋਂ ਖੜੇ ਪਾਣੀ ਵਿਚ ਐਂਟੀ ਲਾਰਵੀਅਲ ਦਵਾਈਆਂ ਦੀ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆ ਟੀਮਾ ਵਲੋਂ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਟਾਇਰਟੁੱਟੇ ਘੜੇ ਅਤੇ ਗ਼ਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।

ਮਾਸ ਮੀਡੀਆ ਬ੍ਰਾਂਚ ਤੋ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇ ਬੁਖਾਰ ਹੋਣਾਸਿਰ ਦਰਦਅੱਖਾਂਜੋੜਾਂ ਅਤੇ ਸਰੀਰ ਵਿੱਚ ਦਰਦਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। 

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ