ਹੈਪੇਟਾਈਟਸ-ਏ ਸਬੰਧੀ ਸਿਹਤ ਵਿਭਾਗ ਨੇ ਕੀਤਾ ਜਾਗਰੂਕ

ਹੈਪੇਟਾਈਟਸ-ਏ ਸਬੰਧੀ ਸਿਹਤ ਵਿਭਾਗ ਨੇ ਕੀਤਾ ਜਾਗਰੂਕ

ਭਰਤਗੜ੍ਹ 11 ਨਵੰਬਰ ()
ਹੈਪੇਟਾਈਟਸ-ਏ ਦੇ ਫੈਲਾਅ ਨੂੰ ਰੋਕਣ ਲਈ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਪਿੰਡ ਵਿੱਚ ਮੈਡੀਕਲ ਕੈਂਪ, ਸਰਵੇ ਅਤੇ ਜਾਗਰੂਕਤਾ ਕੈਂਪ ਦਾ ਆਯੋਜਿਤ ਕੀਤਾ ਗਿਆ। ਹੈਪੇਟਾਈਟਸ-ਏ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਦੇ ਉਦੇਸ਼ ਨਾਲ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਦੀ ਪੈਰਾਮੈਡੀਕਲ ਟੀਮ ਵੱਲੋਂ ਪਿੰਡ ਛੋਟੀ ਝੱਖੀਆਂ ਵਿੱਚ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਘਰ-ਘਰ ਸਰਵੇ ਅਤੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਵੀ ਆਯੋਜਿਤ ਕੀਤਾ ਗਿਆ।
    ਸੀਨੀਅਰ ਮੈਡੀਕਲ ਅਫਸਰ ਡਾ.ਆਨੰਦ ਘਈ ਦੀ ਅਗਵਾਈ ਵਿੱਚ, ਸਿਹਤ ਵਿਭਾਗ ਦੇ ਜਸਵਿੰਦਰ ਸਿੰਘ,ਮਨਜੋਤ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਪੈਰਾਮੈਡੀਕਲ ਸਟਾਫ ਨੇ ਕੈਂਪ ਵਿੱਚ ਆਏ ਵਿਅਕਤੀਆਂ ਨੂੰ ਦਵਾਈਆਂ ਦਿੱਤੀਆ।
      ਇਸ ਦੇ ਨਾਲ ਹੀ, ਘਰ-ਘਰ ਸਰਵੇ ਦੌਰਾਨ ਟੀਮ ਨੇ ਹੈਪੇਟਾਈਟਸ-ਏ ਦੇ ਮਰੀਜ਼ਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ। ਪਾਣੀ ਦੇ ਨਮੂਨੇ ਇਕੱਠੇ ਕਰਕੇ ਉਸਦੀ ਗੁਣਵੱਤਾ ਦੀ ਜਾਂਚ ਲਈ ਲੈਬੋਰੇਟਰੀ ਨੂੰ ਭੇਜੇ ਗਏ।
     ਬਲਾਕ ਐਕਸਟੈਂਸ਼ਨ ਐਜੁਕੇਟਰ ਸਾਹਿਲ ਸੁਖੇਰਾ ਨੇ ਕੈਂਪ ਦੀ ਪ੍ਰਸ਼ੰਸਾ ਕਰਦਿਆਂ ਕਿਹਾ, "ਇਸ ਤਰ੍ਹਾਂ ਦੇ ਕੈਂਪ ਨਾ ਸਿਰਫ ਬਿਮਾਰੀਆਂ ਦੇ ਫੈਲਾਅ ਨੂੰ ਰੋਕਦੇ ਹਨ, ਸਗੋਂ ਲੋਕਾਂ ਨੂੰ ਸਿਹਤ ਸਬੰਧੀ ਜ਼ਿੰਮੇਵਾਰ ਬਣਨ ਲਈ ਪ੍ਰੇਰਿਤ ਕਰਦੇ ਹਨ। ਹੈਪੇਟਾਈਟਸ-ਏ ਦੀ ਰੋਕਥਾਮ ਲਈ ਜਾਗਰੂਕਤਾ ਸਭ ਤੋਂ ਵੱਡਾ ਹਥਿਆਰ ਹੈ।

Tags:

Advertisement

Latest News

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ   ਮਹਾਨ ਲੇਖਕ...
ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਨੂੰ ਸੈਕਟਰ-17 ਸਥਿਤ ਆਈਐਸਬੀਟੀ ਤੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਸਵੇਰੇ ਅਚਾਨਕ ਸੰਘਣੀ ਧੁੰਦ ਛਾਈ ਰਹੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ 'ਮਿਸ਼ਨ ਮੌਸਮ' ਦੀ ਸ਼ੁਰੂਆਤ ਕੀਤੀ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ
ਭਾਰਤ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਐਂਟੀ-ਟੈਂਕ ਗਾਈਡੇਡ ਮਿਜ਼ਾਈਲ ਨਾਗ-MK-2 ਦਾ ਸਫਲ ਪ੍ਰੀਖਣ ਕੀਤਾ
ਦੱਖਣ-ਪੱਛਮੀ ਜਾਪਾਨ ਵਿੱਚ ਸੋਮਵਾਰ ਨੂੰ 6.9 ਤੀਬਰਤਾ ਦਾ ਭੂਚਾਲ ਆਇਆ