ਸਿਹਤ ਵਿਭਾਗ ਵੱਲੋਂ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਫਾਜ਼ਿਲਕਾ, 17 ਜੁਲਾਈ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ. ਡਬਵਾਲਾ ਕਲਾਂ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਜੰਡਵਾਲਾ ਖਰਤਾ ਅਧੀਨ ਪੈਂਦੇ ਪਿੰਡ ਛੋਟੀ ਓਡੀਆਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਸਿਹਤ ਕਰਮਚਾਰੀ ਪ੍ਰਦੀਪ ਕੁਮਾਰ ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅਤੇ ਆਲੇ-ਦੁਆਲੇ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚਫਰਿੱਜ਼ ਦੀ ਟਰੇਅਕੂਲਰਪਾਣੀ ਦੀ ਟੈਂਕੀਆਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ।

ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰਸਿਰ ਦਰਦਘਬਰਾਹਟ ਉਲਟੀਆਂਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦਪਲੇਟਲੈੱਟ ਸੈੱਲ ਘੱਟ ਜਾਣਾਕਮਜ਼ੋਰੀਮਾਸਪੇਸ਼ੀਆਂ ਵਿਚ ਦਰਦਚਮੜੀ ਉਪਰ ਲਾਲ ਰੰਗ ਦੇ ਦਾਣੇਹਾਲਤ ਖ਼ਰਾਬ ਹੋਣ ਦੀ ਸੂਰਤ ਵਿੱਚ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਮਰੀਜ਼ ਨੂੰ ਦਰਦ ਰੋਕਣ ਲਈ ਬਰੂਫੇਨਡਿਸਪ੍ਰੀਨ ਅਤੇ ਐਸਪਰਿਨ ਦੀ ਗੋਲੀ ਨਹੀਂ ਲੈਣੀ ਚਾਹੀਦੀ।

ਇਸ ਮੌਕੇ ਏਐਨਐਮ ਗੀਤਾ ਰਾਣੀ, ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ