ਸਿਹਤ ਵਿਭਾਗ ਵੱਲੋਂ ਸਬ ਸੈਂਟਰ ਕਰਨੀ ਖੇੜਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਕਰਨੀ ਖੇੜਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਫਾਜ਼ਿਲਕਾ, 15 ਜੁਲਾਈ

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀ.ਐਚ.ਸੀ. ਡਬਵਾਲਾ ਕਲਾਂ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਕਰਨੀ ਖੇੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਸਿਹਤ ਕਰਮਚਾਰੀ ਸਤਵਿੰਦਰ ਸਿੰਘ ਮ.ਪ.ਹ.ਵ. (ਮੇਲ) ਨੇ ਇਕੱਠ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚਫਰਿੱਜ਼ ਦੀ ਟਰੇਅਕੂਲਰਪਾਣੀ ਦੀ ਟੈਂਕੀਆਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ।

ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰਸਿਰ ਦਰਦਘਬਰਾਹਟ ਉਲਟੀਆਂਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦਪਲੇਟਲੈੱਟ ਸੈੱਲ ਘੱਟ ਜਾਣਾਕਮਜ਼ੋਰੀਮਾਸਪੇਸ਼ੀਆਂ ਵਿਚ ਦਰਦਚਮੜੀ ਉਪਰ ਲਾਲ ਰੰਗ ਦੇ ਦਾਣੇਹਾਲਤ ਖ਼ਰਾਬ ਹੋਣ ਦੀ ਸੂਰਤ ਵਿੱਚ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਮਰੀਜ਼ ਨੂੰ ਦਰਦ ਰੋਕਣ ਲਈ ਬਰੂਫੇਨ, ਡਿਸਪ੍ਰੀਨ ਅਤੇ ਐਸਪਰਿਨ ਦੀ ਗੋਲੀ ਨਹੀਂ ਲੈਣੀ ਚਾਹੀਦੀ।

ਇਸ ਮੌਕੇ  ਡਾ. ਸੁਰਬੀ ਗਰਗ, ਫਾਰਮਾਸਿਸਟ ਪਵਨ ਕੁਮਾਰ, ਸਹਾਇਕ ਏਕਤਾ ਰਾਣੀ, ਸਿਮਰਨਜੀਤ ਕੌਰ ਏਐਨਐਮ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ