ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ

ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ


ਚੰਡੀਗੜ੍ਹ, 11 ਅਪ੍ਰੈਲ:


ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੀ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ 'ਤੇ ਨਿਯੁਕਤੀ ਜ਼ਰੀਏ ਉਨ੍ਹਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਲਈ ਆਰਡੀਨੈਂਸ ਜਾਰੀ ਕਰਕੇ  ਇਤਿਹਾਸਕ ਫੈਸਲਾ ਲਿਆ ਹੈ, ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ  ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇੱਕ ਵੱਡਾ ਕਦਮ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਹੋਰ ਪਾਰਟੀਆਂ ਨੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਸਸ਼ਕਤ ਨਾ ਬਣਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਵਰਗੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਹਰ ਸੰਭਵ ਕਦਮ ਚੁੱਕਿਆ ਹੈ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੈਬਨਿਟ ‘ਚ ਲਿਆ ਗਿਆ ਫੈਸਲਾ ਇਸ ਦਿਸ਼ਾ ਵਿੱਚ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸ. ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਲਾਅ ਆਫ਼ਿਸਰਜ਼ ਐਂਗੇਜਮੈਂਟ ਐਕਟ 2017 ਲਿਆਉਣ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ ਸੀ ਕਿਉਂਕਿ ਇਹ ਐਕਟ ਕਮਜ਼ੋਰ ਵਰਗਾਂ ਨੂੰ ਯੋਗ ਪ੍ਰਤੀਨਿਧਤਾ ਤੋਂ ਵਾਂਝਾ ਰੱਖਦਾ ਹੈ, ਜੋ ਕਿ ਉਨ੍ਹਾਂ ਨਾਲ ਸਰਾਸਰ ਅਨਿਆਂ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਅੱਜ ਕੈਬਨਿਟ ਨੇ ਪੰਜਾਬ ਲਾਅ ਆਫ਼ਿਸਰਜ਼ ਐਂਗੇਜਮੈਂਟ ਐਕਟ 2017 ਵਿੱਚ ਸੋਧ  ਲਈ ਇੱਕ ਆਰਡੀਨੈਂਸ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਮੌਜੂਦਾ ਸਾਲਾਨਾ ਆਮਦਨ ਸਲੈਬ ਨੂੰ 50 ਫੀਸਦ ਤੱਕ ਘਟਾ ਕੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਕਾਨੂੰਨ ਅਧਿਕਾਰੀਆਂ ਦੀ ਠੇਕੇ 'ਤੇ ਭਰਤੀ ਲਈ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣਾ ਹੈ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦਾ ਉਦੇਸ਼ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਨੂੰ ਪੰਜਾਬ ਦੇ ਏ.ਜੀ. ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ 'ਤੇ ਭਰਤੀ ਜ਼ਰੀਏ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰਨਾ ਹੈ।

Tags:

Advertisement

Latest News

 ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਨਿਵਾਸ 'ਤੇ INDIA ਗਠਜੋੜ ਦੇ ਆਗੂਆਂ ਦੀ ਮੀਟਿੰਗ 7 ਅਗਸਤ ਨੂੰ ਹੋਵੇਗੀ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਨਿਵਾਸ 'ਤੇ INDIA ਗਠਜੋੜ ਦੇ ਆਗੂਆਂ ਦੀ ਮੀਟਿੰਗ 7 ਅਗਸਤ ਨੂੰ ਹੋਵੇਗੀ
New Delhi,04,AUG,2025,(Azad Soch News):- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi)...
ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਸੰਜੀਵ ਅਰੋੜਾ ਨੇ ਛੱਡਿਆ ਐਮਡੀ ਅਹੁਦਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-08-2025 ਅੰਗ 584
ਰੂਸ ਦੇ ਪੂਰਬੀ ਕਾਮਚਾਟਕਾ ਪ੍ਰਾਇਦੀਪ ’ਚ ਕੱਲ੍ਹ ਇਕ ਜਵਾਲਾਮੁਖੀ ਅਚਾਨਕ ਫੱਟ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ
ਮੁਖਤਾਰ ਅੰਸਾਰੀ ਦਾ ਛੋਟਾ ਪੁੱਤਰ ਉਮਰ ਅੰਸਾਰੀ ਲਖਨਊ ਤੋਂ ਗ੍ਰਿਫ਼ਤਾਰ
ਰਿਲੀਜ਼ ਲਈ ਤਿਆਰ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਦਾ ਨਵਾਂ ਗੀਤ