ਸ਼੍ਰੀ ਵਾਲਮੀਕਿ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਸ਼੍ਰੀ ਵਾਲਮੀਕਿ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ1 ਦਸੰਬਰ

ਸ਼੍ਰੀ ਵਾਲਮੀਕ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਸੰਗਤਾਂ ਨੂੰ ਵਧਾਈ ਦੇਣ ਦੀ ਉਚੇਚੇ ਤੌਰ ਉੱਤੇ ਤੀਰਥ ਵਿਖੇ ਪੁੱਜੇ ਅਤੇ ਇਹਨਾਂ ਜਸ਼ਨਾ ਵਿੱਚ ਹਿੱਸਾ ਲਿਆ।

 

    ਕੈਬਨਿਟ ਮੰਤਰੀ ਨੇ ਕਿਹਾ ਕਿ ਆਦਿ ਕਵੀ ਮਹਾਂਰਿਸ਼ੀ ਵਾਲਮੀਕਿ ਜੀ ਨੇ ਮਾਨਵਤਾ ਦੀ ਭਲਾਈ ਅਤੇ ਕਲਿਆਣ ਲਈ ਵਡਮੁੱਲਾ ਯੋਗਦਾਨ ਪਾਇਆ ਹੈ। ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਨੇ ਲਵ ਅਤੇ ਕੁਸ਼ ਨੂੰ ਸਿੱਖਿਆ ਦਿੱਤੀ ਅਤੇ ਰਮਾਇਣ ਪਾਠ ਯਾਦ ਕਰਵਾਇਆਜਿਸ ਵਿੱਚ 24000 ਹਜ਼ਾਰ ਸਲੋਕ ਤੇ 7 ਕਾਂਡ ਹਨ।

    ਉਹਨਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖੀ ਰਮਾਇਣ ਵਿੱਚ ਭਗਵਾਨ ਰਾਮ ਚੰਦਰ ਜੀ ਦੁਆਰਾ ਰਾਵਣ ਨੂੰ ਮਾਰਨ ਬਾਰੇ ਦੱਸਿਆ ਗਿਆ ਹੈ ਜਿਸ ਨੂੰ ਬੁਰਾਈ ਉਤੇ ਚੰਗਿਆਈ ਦੀ ਜਿੱਤ ਦੇ ਤਿਉਹਾਰ ਦੁਸਹਿਰੇ ਦੇ ਰੂਪ ਵਿਚ ਮਨਾਉਦੇ ਹਾਂ ਤੇ ਭਗਵਾਨ ਰਾਮ ਦੇ ਅਯੁੱਧਿਆ ਵਾਪਸ ਵਰਤਣ ਬਾਰੇ ਵੀ ਦੱਸਿਆ ਹੈ ਜਿਸ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਅਸੀਂ ਭਗਵਾਨ ਵਾਲਮੀਕਿ ਦੁਆਰਾ ਦਰਸਾਏ ਗਏ ਮਾਰਗ ਉੱਤੇ ਚੱਲ ਕੇ ਜਿੱਥੇ ਆਪਣਾ ਜੀਵਨ ਸਫਲਾ ਕਰ ਸਕਦੇ ਹਾਂ ਉਥੇ ਸਮਾਜ ਤੇ ਭਲੇ ਲਈ ਵਡਾਈ ਯੋਗਨ ਵੀ ਪਾ ਸਕਦੇ ਹਾਂ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵੀ ਸ਼ਿਰਕਤ ਕੀਤੀ।

Tags:

Advertisement

Latest News

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ  ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ 
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ...
ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਉੱਤਰੀ ਫਿਲੀਪੀਨਜ਼ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਸਟਾਰਰ ਪੰਜਾਬੀ ਫਿਲਮ 'ਸ਼ਾਯਰ' ਨੂੰ ਲਹਿੰਦੇ ਪੰਜਾਬ ਵਿੱਚ ਰਿਲੀਜ਼ ਕੀਤਾ ਗਿਆ
Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ
ਚੀਨ ਨਾਲ ਸਬੰਧਾਂ ਦੇ ਵਿਕਾਸ ਲਈ ਸਰਹੱਦ ’ਤੇ ਸ਼ਾਂਤੀ ਜ਼ਰੂਰੀ
ਪਾਕਿਸਤਾਨ ਨੇ ਦੂਜੇ ਟੀ-20 ਵਿੱਚ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ