ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਮੁਕੰਮਲ ਬੰਦ ਦਾ ਸੱਦਾ ਦਿਤਾ ਗਿਆ
Chandigarh,30 DEC,2024,(Azad Soch News):- ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਕਿਸਾਨੀ ਸੰਘਰਸ਼ ਪ੍ਰਤੀ ਕੇਂਦਰ ਸਰਕਾਰ (Center Government) ਦੇ ਨਾਂਹ ਪੱਖੀ ਰਵਈਏ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer leader Jagjit Singh Dallewal) ਲਾਲ ਇਕਜੁਟਤਾ ਪ੍ਰਗਟ ਕਰਨ ਲਈ 30 ਦਸੰਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਬੰਦ ਨੂੰ ਹਰ ਵਰਗ ਵਲੋਂ ਵਿਆਪਕ ਸਮਰਥਨ ਹਾਸਲ ਹੋ ਰਿਹਾ ਹੈ-ਮੋਰਚੇ ਦੇ ਆਗੂਆਂ ਵਲੋਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਮੁਕੰਮਲ ਬੰਦ ਦਾ ਸੱਦਾ ਦਿਤਾ ਗਿਆ ਹੈ। ਇਸ ਲਈ ਕਿਸਾਨ ਆਗੂਆਂ ਦੀਆਂ ਟੀਮਾਂ ਵਲੋਂ ਵੱਖ ਵੱਖ ਸ਼ਹਿਰਾਂ ਅਤੇ ਬੱਸ ਅੱਡਿਆਂ ਆਦਿ ਉਪਰ ਲਗਾਤਾਰ ਪ੍ਰਚਾਰ ਮੁਹਿੰਮ ਵੀ ਚਲਾਈ ਗਈ। ਇਸ ਬੰਦ ਨੂੰ ਵਪਾਰ ਮੰਡਲ ਪੰਜਾਬ ਵਲੋਂ ਵੀ ਸਮਰਥਨ ਦਿਤਾ ਗਿਆ ਹੈ। ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਦਸਿਆ ਕਿ ਇਹ ਬੰਦ ਕੇਂਦਰ ਸਰਕਾਰ (Center Government) ਨੂੰ ਕਿਸਾਨੀ ਸੰਘਰਸ਼ ਬਾਰੇ ਸੋਚਣ ਲਈ ਮਜਬੂਰ ਕਰ ਦੇਵੇਗਾ ਕਿਉਂਕਿ ਇਸ ਨੂੰ ਹਰ ਪਾਸਿਉਂ ਹਿਮਾਇਤ ਮਿਲ ਰਹੀ ਹੈ। ਉਨ੍ਹਾਂ ਦਸਿਆ ਕਿ ਜਿਥੇ ਬਾਜ਼ਾਰ ਅਤੇ ਕਾਰੋਬਾਰੀ ਅਦਾਰੇ ਮੁਕੰਮਲ ਤੌਰ ’ਤੇ ਬੰਦ ਰੱਖੇ ਜਾਣਗੇ ਉਥੇ ਰੇਲ ਅਤੇ ਸੜਕੀ ਆਵਾਜਾਈ ਵੀ ਠੱਪ ਰਹੇਗੀ, ਪੰਜਾਬ ਰੋਡਵੇਜ਼ ਅਤੇ ਪਨਬਸ (Punjab Roadways And Panbus) ਦੀਆਂ ਯੂਨੀਅਨਾਂ ਨੇ ਖ਼ੁਦ ਹੀ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤਕ ਚੱਕਾ ਜਾਮ ਰੱਖਣ ਦਾ ਐਲਾਨ ਕੀਤਾ ਹੈ। ਰੇਲਾਂ ਨੂੰ ਕਿਸਾਨ ਪਟੜੀਆਂ ’ਤੇ ਧਰਨੇ ਦੇ ਕੇ ਜਾਮ ਕਰਨਗੇ। ਇਸ ਤੋਂ ਇਲਾਵਾ ਦੋਧੀ ਤੇ ਡੇਅਰੀ ਯੂਨੀਅਨ (Dairy Union) ਦੇ ਦੁੱਧ ਦੀ ਸਪਲਾਈ ਬੰਦ ਰੱਖਣ ਦਾ ਐਲਾਨ ਕੀਤਾ ਹੈ।