ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!

ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ!

ਫਰੀਦਕੋਟ19 ਸਤੰਬਰ (        ) :- ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਚਲਾ ਬਲੱਡ ਬੈਂਕ ਕਦੇ ਵੀ ਬੰਦ ਨਹੀਂ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਡਾਕਟਰਾਂ ਸਮੇਤ ਹਰ ਤਰਾਂ ਦੀਆਂ ਸਾਰੀਆਂ ਆਸਾਮੀਆਂ ਦੀ ਜਲਦ ਭਰਪਾਈ ਕੀਤੀ ਜਾਵੇਗੀ। ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਬਲੱਡ ਬੈਂਕ ਵਿੱਚ ਲਾਏ ਗਏ ਖੂਨਦਾਨ ਕੈਂਪ ਦੌਰਾਨ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂਕਲੱਬ ਦੇ ਮੈਂਬਰਾਂ ਅਤੇ ਸ਼ਹਿਰ ਨਿਵਾਸੀਆਂ ਦੀ ਹਾਜਰੀ ਵਿੱਚ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਖੂਨਦਾਨ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਪ੍ਰਸ਼ੰਸ਼ਾ ਯੋਗ ਹੈ।

ਸਪੀਕਰ ਸ. ਸੰਧਵਾਂ ਨੇ ਸਿਹਤ ਵਿਭਾਗ ਦੇ ਸੈਕਟਰੀਸਿਵਲ ਸਰਜਨ ਫਰੀਦਕੋਟਜ਼ਿਲਾ ਸਿਹਤ ਅਫਸਰ ਫਰੀਦਕੋਟ ਸਮੇਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਲੱਡ ਬੈਂਕ ਕੋਟਕਪੂਰਾ ਵਿੱਚ ਜਲਦ ਸਟਾਫ ਦੀ ਤੈਨਾਤੀ ਕੀਤੀ ਜਾਵੇ ਅਤੇ ਸਿਵਲ ਹਸਪਤਾਲ ਦੇ ਸਟਾਫ ਦੀ ਕਮੀ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ। ਉਂਝ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਹੁਤ ਜਲਦ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਤੇ ਪੰਜਾਬ ਭਰ ਦੇ ਕਿਸੇ ਵੀ ਹਸਪਤਾਲ ਵਿੱਚ ਮਾਹਰ ਡਾਕਟਰਾਂ ਸਮੇਤ ਸਟਾਫ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।                                                                       ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਦੀ ਅਗਵਾਈ ਵਾਲੇ ਵਫਦ ਨੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੂੰ ਸਿਵਲ ਹਸਪਤਾਲ ਦੀਆਂ ਉਹਨਾਂ ਮਸ਼ੀਨਾ ਬਾਰੇ ਵੀ ਜਾਣਕਾਰੀ ਦਿੱਤੀਜੋ ਪਿਛਲੇ ਚਾਰ ਸਾਲਾਂ ਤੋਂ ਬੰਦ ਪਈਆਂ ਹਨ। ਇਸ ਤੋਂ ਇਲਾਵਾ ਬਲੱਡ ਬੈਂਕ ਵਿੱਚ ਬੀ.ਟੀ.ਓ. ਦੀ ਪੱਕੇ ਤੌਰ ਤੇ ਤੈਨਾਤੀ ਸਮੇਤ ਹਸਪਤਾਲ ਵਿਚਲੇ ਸਟਾਫ ਦੀ ਘਾਟ ਤੋਂ ਵੀ ਜਾਣੂ ਕਰਵਾਇਆ। ਕਲੱਬ ਦੇ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਕਲੱਬ ਵਲੋਂ ਸਮੁੱਚੇ ਮਾਲਵਾ ਖੇਤਰ ਸਮੇਤ ਪੰਜਾਬ ਦੇ ਹੋਰ ਵੀ ਅਨੇਕਾਂ ਬਲੱਡ ਬੈਂਕਾਂ ਨੂੰ ਹਰ ਗਰੁੱਪ ਦੇ ਖੂਨ ਯੂਨਿਟ ਮੁਹੱਈਆ ਕਰਵਾਏ ਗਏ।    

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਹਰਿੰਦਰ ਸਿੰਘ ਗਾਂਧੀ ਨੇ ਵੀ ਕਲੱਬ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ਼ ਦਵਾਇਆ। ਸਪੀਕਰ ਸ. ਅਤੇ ਸਿਵਲ ਸਰਜਨ ਨੇ ਖੂਨਦਾਨੀਆਂ ਦਾ ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨ ਕੀਤਾ। ਅੰਤ ਵਿੱਚ ਕਲੱਬ ਵਲੋਂ ਸਪੀਕਰ ਸੰਧਵਾਂ ਸਮੇਤ ਸਿਵਲ ਸਰਜਨ ਅਤੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।                                                      ਇਸ ਮੌਕੇ ਉਪਰੋਕਤ ਤੋਂ ਇਲਾਵਾ ਨਰਿੰਦਰ ਬੈੜਨੰਬਰਦਾਰ ਸੁਖਵਿੰਦਰ ਸਿੰਘ ਪੱਪੂਰਵੀ ਅਰੋੜਾਗੁਰਪ੍ਰੀਤ ਸਿੰਘਅਮਨ ਗੁਲਾਟੀਜੈਪਾਲ ਗਰਗਅਮਨ ਘੋਲੀਆਰਾਜਾ ਠੇਕੇਦਾਰਗੁਰਜੰਟ ਸਿੰਘ ਸਰਾਂਨੀਰੂ ਪੁਰੀਮੰਜੂ ਬਾਲਾਸਲੋਨੀ ਆਦਿ ਵੀ ਹਾਜਰ ਸਨ।

Tags:

Advertisement

Latest News

ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ
New Mumbai,19 Sep,2024,(Azad Soch News):-   ਅਦਾਕਾਰ ਸਲਮਾਨ ਖਾਨ (Actor Salman Khan) ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ...
ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਤੈਅ
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ