ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾਣਗੇ ਚੋਣ ਕੁਇੱਜ਼ ਮੁਕਾਬਲੇ, ਰਜਿਸਟਰੇਸ਼ਨ ਦੀ ਆਖਰੀ ਮਿਤੀ 17 ਜਨਵਰੀ

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾਣਗੇ ਚੋਣ ਕੁਇੱਜ਼ ਮੁਕਾਬਲੇ, ਰਜਿਸਟਰੇਸ਼ਨ ਦੀ ਆਖਰੀ ਮਿਤੀ 17 ਜਨਵਰੀ

ਮੋਗਾ 28 ਦਸੰਬਰ :

      ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ । ਇਸ ਗੱਲ ਦੀ ਜਾਣਕਾਰੀ ਦਿੰਦਿਆ  ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਚਾਰੂਮਿਤਾ ਨੇ ਕਿਹਾ ਕਿ  ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ 2024 ਤੋਂ  ਸ਼ੁਰੂ ਹੋ ਚੁੱਕੀ ਹੈ ਅਤੇ ਇਸਦੀ ਆਖਰੀ ਮਿਤੀ 17 ਜਨਵਰੀ 2025  ਹੈ। ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਹੋਵੇਗਾ।

          ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਰਾਜ ਪੱਧਰੀ ਮੁਕਾਬਲਿਆਂ ਦੇ ਸੂਬਾ ਪੱਧਰ ‘ਤੇ ਜੇਤੂਆਂ ਨੂੰ ਪਹਿਲਾ ਇਨਾਮ ਵਿੰਡੋਂ ਲੈਪਟਾਪ,ਦੂਜਾ ਇਨਾਮ ਐਂਡਰੋਇਡ ਟੈਬਲੇਟ ਅਤੇ ਤੀਜਾ ਇਨਾਮ ਸਮਾਰਟ ਵਾਚ ਦੇ ਕੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ ।
 ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇੱਜ਼-2025 ਲਈ ਆਨਲਾਈਨ ਰਜਿਸਟਰੇਸ਼ਨ https://Punjab.indiastatquiz.com/ ’ਤੇ ਕਰਵਾਈ ਜਾ ਸਕਦੀ ਹੈ। ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਵੋਟਰ ਸ਼ਨਾਖਤੀ ਕਾਰਡ, ਅਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾ ਕਰਵਾਇਆ ਜਾ ਸਕਦਾ ਹੈ।

          ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

Tags:

Advertisement

Latest News

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਯਾਤਰੀਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 28 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ...
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ - ਧਾਲੀਵਾਲ
ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ
15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ਼-2025' ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ
ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾਣਗੇ ਚੋਣ ਕੁਇੱਜ਼ ਮੁਕਾਬਲੇ, ਰਜਿਸਟਰੇਸ਼ਨ ਦੀ ਆਖਰੀ ਮਿਤੀ 17 ਜਨਵਰੀ