ਜਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਹੋਈ

ਜਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਹੋਈ

ਫਰੀਦਕੋਟ 18 ਦਸੰਬਰ ()ਜਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਹਾਇਕ ਕਮਿਸ਼ਨਰ ਮਿਸ ਤੁਸ਼ਿਤਾ ਗੁਲਾਟੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੀ ਸੁ਼ਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਸਕੱਤਰ ਜਿ਼ਲ੍ਹਾ ਸੈਨਿਕ ਬੋਰਡ ਫਰੀਦਕੋਟ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਮੌਜੂਦਾ ਵਿੱਤੀ ਸਾਲ ਦੌਰਾਨ ਵੱਖ ਵੱਖ ਸਕੀਮਾਂ ਅਧੀਨ ਵਿਭਾਗ ਵੱਲੋਂ 58 ਲਾਭਪਾਤਰਾਂ ਨੂੰ ਕੀਤੀ ਗਈ ਲਗਭਗ 27 ਲੱਖ ਰੁਪਏ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਹੋਰ ਕੀਤੇ ਗਏ ਕੰਮਾਂ ਦੀ ਜਾਣਕਾਰੀ ਦਿੱਤੀ ਗਈ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੱਲੋਂ ਸਾਬਕਾ ਸੈਨਿਕਾਂ ਦੀਆਂ ਵਾਜਬ ਮੰਗਾਂ ਨੂੰ ਵਿਚਾਰਣ ਦਾ ਭਰੋਸਾ ਦਿੱਤਾ ਅਤੇ ਹੋਰ ਉਠਾਏ ਗਏ ਮੁੱਦਿਆਂ ਤੇ ਸਬੰਧਤ ਵਿਭਾਗਾਂ/ ਅਦਾਰਿਆਂ ਨੂੰ ਜਲਦ ਬਣਦੀ ਕਾਰਵਾਈ ਕਰਨ ਲਈ ਵੀ ਨਿਰਦੇਸ਼ ਦਿੱਤੇ ਅਤੇ ਹਥਿਆਰਬੰਦ ਸੈਨਾ ਝੰਡਾ ਦਿਵਸ ਵਿੱਚ ਦਿੱਤਾ ਜਾਣ ਵਾਲਾ ਚੰਦਾ ਸਮੇਂ ਸਿਰ ਜਮ੍ਹਾਂ ਕਰਵਾਉਣ ਹਿੱਤ ਪ੍ਰੇਰਿਤ ਕੀਤਾ।

ਇਸ ਮੌਕੇ ਮੈਡਮ ਲਵਪ੍ਰੀਤ ਕੌਰ ਜਿ਼ਲ੍ਹਾ ਮਾਲ ਅਫਸਰਸ਼੍ਰੀ ਰਾਜ ਕੁਮਾਰ ਉਪ ਪੁਲਿਸ ਕਪਤਾਨਜਿ਼ਲ੍ਹਾ ਸੈਨਿਕ ਬੋਰਡ ਦੇ ਨਾਨ ਆਫੀਸ਼ਲ ਮੈਂਬਰ ਸਾਹਿਬਾਨ ਡਾਕਟਰ ਹਰਿੰਦਰਪਾਲ ਸਿੰਘ ਸੰਧੂਸ਼੍ਰੀ ਸੁਖਚੈਨ ਸਿੰਘ ਬਰਾੜਕੈਪਟਨ ਧਰਮ ਸਿੰਘ (ਰਿਟਾ)ਸ਼੍ਰੀ ਗੁਰਚਰਨ ਸਿੰਘ ਕੈਂਥ ਅਤੇ ਜਿ਼ਲ੍ਹਾ ਸੈਨਿਕ ਬੋਰਡ ਦਾ ਦਫਤਰੀ ਅਮਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁੱਖੀ/ ਨੁਮਾਇੰਦੇ ਹਾਜ਼ਰ ਸਨ। 

Tags:

Advertisement

Latest News

Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ
Faridabad,18 DEC,2024,(Azad Soch News):- ਫਰੀਦਾਬਾਦ ਅਤੇ ਬੱਲਭਗੜ੍ਹ ਵਿੱਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਮਾੜੀ ਹੋ ਗਈ ਹੈ,ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਏਅਰ...
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ
ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ
ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ
ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ
21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ
‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ