ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ  ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ: 28 ਸਤੰਬਰ 2024  (     )

 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ ਏ ਐਸ ਦੀ ਅਗਵਾਈ ਹੇਠ ਫਸਲੀ ਰਹਿੰਦ ਖੂੰਹਦ ਸੰਭਾਲ ਸਕੀਮ ਤਹਿਤ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਿਣ ਮੁਕਤ ਬਨਾਉਣ ਲਈ ਆਰੰਭੀ ਮਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ( ਭਟੇਟੀ) ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਮੁੱਖ ਖ਼ੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਦੇ ਮੱਦੇ ਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਲਈ ਪ੍ਰੇਰਿਤ ਕੀਤਾ।

ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ  ਨੇ ਕਿਹਾ ਕਿ ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ 2022 ਵਾਕਿਆ ਦਰਜ ਕੀਤੇ ਗਏ ਸਨ । ਉਨਾਂ ਕਿਹਾ ਕਿ ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੀ ਪੂਰਤੀ ਲਈ ਸਮੂਹ ਜਥੇਬੰਦੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨਾਂ ਕਿਹਾ ਬਹੁਤਾਤ ਰਕਬੇ ਵਿੱਚ ਪੀ ਆਰ 131 ਅਤੇ 126 ਕਿਸਮਾਂ ਦੀ ਬਿਜਾਈ ਕੀਤੀ ਗਈ ,ਜਿਸ ਦਾ ਪਰਾਲ ਘੱਟ ਹੁੰਦਾ ਹੈ ਜਿਸ ਕਾਰਨ ਪਰਾਲੀ ਨੂੰ ਸੜੇ ਬਗੈਰ ਨਵੀਨਤਮ  ਤਕਨੀਕਾਂ/ਮਸ਼ੀਨਾਂ ਜਿਵੇਂ ਮਲਚਰ,ਹੈਪੀ ਸੀਡਰ,ਸੁਪਰ ਸੀਡਰ,ਸਮਾਰਟ ਸੀਡਰ,ਕਟਰ ਕਮ ਸ਼ਰੈਡਰਉਲਟਾਵਾਂ ਹੱਲਸਰਫੇਸ ਸੀਡਰ ਦੀ ਵਰਤੋਂ ਨਾਲ ਪਰਾਲੀ ਦੀ ਸੰਭਾਲ ਕਰਕੇ ਨਾਂ ਕੇਵਲ ਕਣਕ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਹੀ ਲਈ ਜਾ ਸਕਦੀ ਹੈ ਬਲਕਿ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਕੀਤਾ ਜਾ ਸਕਦਾ ਹੈ।

         ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕੰਬਾਈਨ ਹਾਰਵੈਸਟਰ ਉੱਪਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਝੋਨੇ ਦੀ ਕਟਾਈ ਕਰਨੀ ਜ਼ਰੂਰੀ ਕਰ ਦਿੱਤੀ ਗਈ ਹੈ । ਉਨਾਂ ਕਿਹਾ ਕਿ ਸਹਿਕਾਰੀ ਸਭਾਵਾਂ ਤੋਂ ਖੇਤੀ ਮਸੀਨਰੀ ਵਰਤ ਕੇ ਕਣਕ ਦੀ ਬਿਜਾਈ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ।ਉਨਾਂ ਦੱਸਿਆ ਕਿ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਅਜਿਹੀ  ਮਸ਼ੀਨ ਹੈ ਜਿਸ ਨੂੰ ਕੰਬਾਈਨ ਹਾਰਵੈਸਟਰ ਦੇ ਪਿੱਛੇ ਫਿਟ ਕਰਕੇ ਡਿੱਗ ਰਹੀ ਪਰਾਲੀ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਕੇ ਖੇਤ ਵਿੱਚ ਇੱਕਸਾਰ ਖਿਲਾਰਿਆ ਜਾ ਸਕਦਾ ਹੈ।ਉਨਾਂ ਕਿਹਾ ਕਿ ਜੇਕਰ ਸੁਪਰ ਐਸ ਐਮ ਐਸ ਲੱਗੀ ਕੰਬਾਈਨ ਨਾਲ ਕਟਾਈ ਨਹੀਂ ਹੋਈ ਤਾਂ ਕਟਰ ਕਮ ਸਪਰੈਡਰ/ਸ਼ਲੇਡਾ/ਰੀਪਰ ਦੀ ਵਰਤੋਂ ਕਰਕੇ ਵੀ ਲਾਈਨਾਂ ਵਿੱਚ ਪਏ ਫੁਸ ਖਿਲਾਰਿਆ ਜਾ ਸਕਦਾ ਹੈ।ਉਨਾਂ ਦੱਸਿਆ ਕਿ ਟਰੈਕਟਰ ਦੀ ਲਿਫਟ ਲਾਈਨਾਂ ਵਿੱਚ ਪਏ ਫੂਸ ਦੀ ਉਚਾਈ ਤੱਕ ਚੁੱਕ ਕੇ ਰੀਪਰ/ਕਟਰ ਕਮ ਸਪਰੇਡਰ ਨੂੰ ਚਲਾ ਕੇ ਫੂਸ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਕੇ ਇਕਸਾਰ ਖਿਲਾਰਿਆ ਜਾ ਸਕਦਾ ਹੈ ,ਜਿਸ ਉਪਰੰਤ ਸੁਪਰ ਸੀਡਰ,ਹੈਪੀ ਸੀਡਰ,ਸਮਾਰਟ ਸੀਡਰ ਜਾਂ ਸਰਫੇਸ ਸੀਡਿੰਗ ਤਕਨੀਕ ਵਰਤ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

        ਉਨਾਂ ਦੱਸਿਆ ਕਿ ਇਸ ਤਕਨੀਕ ਤੋਂ ਇਲਾਵਾ ਸਰਫਿਸ ਸੀਡਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਨਾਲ ਖਰਚਾ ਕੇਵਲ 700-900/- ਰੁਪਏ ਪ੍ਰਤੀ ਏਕੜ ਰਹਿ ਜਾਂਦਾ ਹੈ ਅਤੇ ਵੱਡੇ ਟ੍ਰੈਕਟਰ ਦੀ ਬਿਜਾਏ 30-40 ਹਾਰਸ ਪਾਵਰ ਦਾ ਟ੍ਰੈਕਟਰ ਵਰਤ ਕੇ ਹੀ ਸਰਫਿਸ ਸੀਡਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹਮੇਸ਼ਾਂ ਬੀਜ ਨੂੰ ਕੀਟਨਾਸ਼ਕਾਂ ਜਿਵੇਂ 160 ਮਿਲੀ ਲਿਟਰ  ਕਲੋਰੋਪਾਈਰੋਫਾਸ ਜਾਂ 80 ਮਿਲੀ ਲਿਟਰ ਇਮਿਡਾਕਲੋਪ੍ਰਿਡ+ ਹੈਕਸਾਕੋਨਾਜ਼ੋਲ ਪ੍ਰਤੀ 40 ਕਿਲੋ ਬੀਜ ਨਾਲ ਸੋਧ ਕੇ ਬਿਜਾਈ ਕਰੋ। ਉਨਾਂ ਕਿਹਾ ਕਿ ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ 7ਕਿਲੋ ਫਿਪ੍ਰੋਨਿਲ ਜਾਂ ਇਕ ਲਿਟਰ ਕਲੋਰੋਪਾਈਰੋਫਾਸ ਪ੍ਰਤੀ ਏਕੜ ਨੂੰ 20 ਕਿਲੋ ਸਿੱਲੀ ਮਿੱਟੀ ਵਿੱਚ ਰਲਾ ਕੇ ਛੱਟਾ ਦੇ ਦੇਣਾ ਚਾਹੀਦਾ।

ਕਿਸਾਨ ਆਗੂ ਜਸਵੀਰ ਸਿੰਘ ਨੇ ਵਿਸ਼ਵਾਸ਼ ਦਵਾਇਆ ਕਿ ਜ਼ਿਲਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਜ਼ਿਲਾ ਬਣਾਉਣ ਵਿਚ ਜ਼ਿਲਾ ਪ੍ਰਸ਼ਾਸ਼ਨ ਨਾਲ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇਗਾ।ਉਨਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੀ ਰੋਕਥਾਮ ਅਤੇ ਨਵੀਨਤਮ ਮਸੀਨਰੀ ਦੀ ਯੋਗ ਵਰਤੋਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਜਸਵੀਰ ਸਿੰਘ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ  ।

Tags:

Advertisement

Latest News

Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ Oppo Find X8 ਡਿਜ਼ਾਈਨ ਦਾ ਖੁਲਾਸਾ,ਆਈਫੋਨ 15 ਵਰਗਾ ਦਿਸਦਾ ਹੈ
New Delhi,28 Sep,2024,(Azad Soch News):- Oppo Find X8 ਦਾ ਡਿਜ਼ਾਈਨ ਆਖਰਕਾਰ ਸਾਹਮਣੇ ਆਇਆ ਹੈ,ਕੰਪਨੀ ਦਾ ਆਉਣ ਵਾਲਾ ਇਹ ਸਮਾਰਟਫੋਨ (Smartphone)...
ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ!ਇਨ੍ਹਾਂ 3 ਖਿਡਾਰੀਆਂ ਨੇ ਛੱਡੀ ਟੀਮ
ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ
ਮੂੰਗੀ ਦੀ ਦਾਲ ਸਪਾਉਟ ਖਾਣ ਨਾਲ ਸਰੀਰ ਹੋਵੇਗਾ ਮਜ਼ਬੂਤ
ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ
2 ਅਕਤੂਬਰ ਤੱਕ ਚਲਾਈ ਜਾ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਜਾਰੀ