ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 6 ਸਤੰਬਰ   ( ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 27 ਅਕਤੂਬਰ 2024  ਤੱਕ ਲਾਗੂ ਰਹਿਣਗੇ।

ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਆਮ ਲੋਕਾਂ/ਪੰਚਾਇਤਾਂ ਵੱਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ।ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ,ਸਬੰਧਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ ।ਇਹ ਪਾਬੰਦੀ 27 ਅਕਤੂਬਰ 2024 ਤੱਕ ਲਾਗੂ ਰਹੇਗੀ।

ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਗਲੀ,ਮੁਹੱਲਿਆ ਵਿੱਚ ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਤੇ ਪਾਬੰਦੀ

ਇਕ ਹੋਰ ਹੁਕਮ ਰਾਹੀਂ ਜਿਲਾ ਫਰੀਦਕੋਟ ਦੀ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ਤੇ ਪਾਬੰਦੀ ਲਗਾਈ ਹੈ । ਇਸ ਦੇ ਨਾਲ ਹੀ ਜਿਲਾ ਫਰੀਦਕੋਟ ਦੇ ਸ਼ਹਿਰੀ ਇਲਾਕਿਆਂ ਵਿੱਚ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਲਏ ਬਿਨਾਂ ਗਲੀ,ਮੁਹੱਲਿਆਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਪਬਲਿਕ ਸਥਾਨਾਂ ਤੇ ਸ਼ਾਮੇਆਣਾ ਲਗਾ ਕੇ ਕੋਈ ਵੀ ਧਾਰਮਿਕ ਪ੍ਰੋਗਰਾਮਜਲਸੇਰੈਲੀਆਂ ਆਦਿ ਨਹੀਂ ਕਰੇਗਾ ।

ਜਿਲੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਵੱਲੋਂ ਜਿਲੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਜਨਤਕ ਅਤੇ ਸਰਕਾਰੀ ਥਾਵਾਂ ਤੇ ਇਕੱਠੇ ਹੋਣ ਜਾਂ ਮੀਟਿੰਗ ਕਰਨਨਾਹਰੇ ਲਾਉਣਜਲਸੇ-ਜਲੂਸ ਅਤੇ ਰੋਸ ਮੁਜਾਹਰੇ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ । ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸਹੋਮ ਗਾਰਡਜ਼ਸੈਨਿਕਾਂ/ ਅਰਧ ਸੈਨਿਕ ਬਲਾਂ ਅਤੇ ਵਿਆਹ ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਤੇ ਲਾਗੂ ਨਹੀਂ ਹੋਵੇਗਾ ।

ਵਪਾਰਕ ਸਥਾਨਾਂ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਤੇ ਪਾਬੰਦੀ

ਇਸ ਦੇ ਨਾਲ ਹੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਕਿਸੇ ਵੀ ਰੈਸਟੋਰੈਂਟਢਾਬੇ ਚਾਹ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਵੱਲੋਂ ਆਪਣੇ ਵਪਾਰਕ ਸਥਾਨ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 27 ਅਕਤੂਬਰ 2024 ਤੱਕ ਲਾਗੂ ਰਹੇਗੀ।

ਤੀਹਰੀ ਸਵਾਰੀਬਿਨਾ ਨੰਬਰ ਪਲੇਟਾਂਘੱਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ ਦੀ ਵਰਤੋਂ ਤੇ ਪਾਬੰਦੀ

ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਅੰਦਰ ਦੋ ਪਹੀਆਂ ਵਹੀਕਲਾਂ ਪਿਛੇ ਤੀਹਰੀ ਸਵਾਰੀ ( ਸਿਵਾਏ ਬੱਚੇ) ਬਿਠਾਉਣਬਿਨਾਂ ਨੰਬਰ ਪਲੇਟਾਂ ਦੇ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ ( ਮੋਟਰਸਾਈਕਲ ਅਤੇ ਸਕੂਟਰ) ਦੀ ਵਰਤੋਂ ਕਰਨ ਅਤੇ ਵੱਖ ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ / ਦਿਲ ਕੰਬਾਊ ਆਵਾਜ਼ਾਂ ਪੈਦਾ ਕਰਨ ਤੇ ਪੂਰਨ ਤੌਰ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਇਹ ਪਾਬੰਦੀ 27 ਅਕਤੂਬਰ 2024 ਤੱਕ ਜਾਰੀ ਰਹੇਗੀ ।

Tags:

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ