ਸਪੀਕਰ ਸ. ਸੰਧਵਾਂ, ਵਿਧਾਇਕ ਸ. ਸੇਖੋਂ, ਅਤੇ ਵਿਧਾਇਕ ਅਮੋਲਕ ਸਿੰਘ ਵੱਲੋਂ "ਸਾਡਾ ਫ਼ਰੀਦਕੋਟ" ਫੋਟੋਗਰਾਫੀ ਮੁਕਾਬਲਿਆਂ ਦਾ ਪੋਸਟਰ ਜਾਰੀ
ਫਰੀਦਕੋਟ 19ਨਵੰਬਰ ( ) ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਣ ਲਈ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋ ਗਰਾਫੀ ਮੁਕਾਬਲੇ ਕਰਵਾਏ ਜਾ ਰਹੇ ਹਨ ਜੋ ਸ਼ਲਾਘਾਯੋਗ ਕਦਮ ਹੈ, ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਫੋਟੋ ਗਰਾਫੀ ਮੁਕਾਬਲੇ ਸੰਬੰਧੀ ਪੋਸਟਰ ਰਿਲੀਜ਼ ਕਰਨ ਮੌਕੇ ਕੀਤਾ । ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸ. ਸੰਧਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਦੀ ਧਰਤੀ ਬਹੁਤ ਇਤਿਹਾਸਿਕ ਧਾਰਮਿਕ ਮਹੱਤਤਾ ਰੱਖਣ ਵਾਲੀ ਹੈ ਅਤੇ ਫ਼ਰੀਦਕੋਟ ਰਿਆਸਤ ਵਜੋਂ ਇਤਿਹਾਸ ਵਿਚ ਵੀ ਅਹਿਮ ਸਥਾਨ ਰੱਖਦੀ ਹੈ। ਉਨ੍ਹਾਂ ਫ਼ਰੀਦਕੋਟ ਦੇ ਲੋਕਾਂ ਨੂੰ ਖੁੱਲਾ ਸੱਦਾ ਦੇ ਕਿ ਇਸਨੂੰ ਆਪਣੇ ਕੈਮਰੇ ਦੀ ਅੱਖ ਥਾਣੀ ਲੰਘਾਓ ਅਤੇ ਫੋਟੋ ਸਾਡੇ ਨਾਲ ਸਾਂਝੀ ਕਰੋ। ਕਿਲ੍ਹੇ ਸਰੋਵਰ, ਧਾਰਮਿਕ ਸਥਾਨ, ਮਹਿਲ, ਦਰਵਾਜ਼ੇ, ਪੁਰਾਣੀਆਂ ਇਮਾਰਤਾਂ ਅਤੇ ਇਮਾਰਤਸਾਜ਼ੀ, ਜਿਨ੍ਹਾਂ ਨੇ ਜ਼ਿਲ੍ਹੇ ਦੇ ਇਤਿਹਾਸ ਨੂੰ ਸਿਰਜਿਆ। ਇਤਿਹਾਸਕ ਕਿਤਾਬਾਂ, ਕਲਾਕ੍ਰਿਤੀਆਂ, ਚਿੱਤਰਕਾ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਵਿਚ ਭਾਗ ਲੈਣ ਲਈ ਪ੍ਰਾਰਥੀ ਦੀ ਫੋਟੋ ਕੇਵਲ ਜੇਪੀਜੀ/ਪੀਐਨਜੀ ਫਾਰਮੈਟ ਵਿਚ ਹੋਵੇ। ਹਰੇਕ ਭਾਗੀਦਾਰ ਵੱਧ ਤੋਂ ਵੱਧ ਦੋ ਫੋਟੋ ਭੇਜ ਸਕਦਾ ਹੈ। ਫੋਟੋ ਦੀ ਗੁਣਵੱਤਾ 1920 x 1080 ਪਿਕਸਲ ਭੇਜੀ ਗਈ ਹਰੇਕ ਫੋਟੋ ਬਾਰੇ ਸੰਖੇਪ ਵੇਰਵਾ ਲਾਜ਼ਮੀ ਹੈ। ਭਾਗ ਲੈਣ ਵਾਲੇ ਦਾ ਕੰਮ ਮੌਲਿਕ ਹੋਣਾ ਚਾਹੀਦਾ ਹੈ। ਨਾਮਜ਼ਦਗੀਆਂ ਮਿਤੀ 15 ਨਵੰਬਰ 2024 ਤੋਂ 10 ਦਸੰ
ਇਸ ਸੰਬੰਧੀ ਹੋਰ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਫੇਸ ਬੁੱਕ ਪੇਜ https://www.facebook.com/
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ(ਵਿ) ਸ.ਨਰਭਿੰਦਰ ਸਿੰਘ ਗਰੇਵਾਲ, ਸ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ. ਗੁਰਤੇਜ ਸਿੰਘ ਖੋਸਾ ਚੇਅਰਮੈਨ ਨਗਰ ਸੁਧਾਰ ਟਰੱਸਟ, ਸ.ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫ਼ਰੀਦਕੋਟ, ਸ. ਗੁਰਮੀਤ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ,ਸ. ਰਮਨਦੀਪ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਸ. ਸੁਖਵੰਤ ਸਿੰਘ ਪੱਕਾ ਪ੍ਰਧਾਨ ਯੂਥ ਵਿੰਗ,ਸ. ਮਨਪ੍ਰੀਤ ਸਿੰਘ ਧਾਲੀਵਾਲ,ਅਮਨਦੀਪ ਸਿੰਘ, ਆਦਿ ਹਾਜ਼ਰ ਸਨ।