ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ

ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ

ਲੁਧਿਆਣਾ, 21 ਅਕਤੂਬਰ (000)  ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ।

ਜੇਲ੍ਹ ਨਿਰੀਖਣ ਤੋਂ ਬਾਅਦ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ। ਇੱਥੇ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਨੂੰ ਸੁਧਾਰ ਘਰ ਬਣਾਇਆ ਹੈ। ਜੇਲ੍ਹਾਂ ਨੂੰ ਸਹੀ ਅਰਥਾਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰੇਕ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ।

ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿਕਾਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਉਹਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ।

ਕੈਬਨਿਟ ਮੰਤਰੀ ਵੱਲੋਂ ਬੰਦੀ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ  ਵੀ ਸੁਣੀਆਂ ਅਤੇ ਉਹਨਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ।

ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਵੱਲੋਂ ਜੇਲ੍ਹ ਵਿਚ ਕੀਤੇ ਵਧੀਆ ਪ੍ਰਬੰਧਾ ਤੇ ਮੰਤਰੀ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਕਿਹਾ। ਇਸ ਤੋਂ ਪਹਿਲਾਂ ਉਹਨਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ।

ਇਸ ਮੌਕੇ ਉਹਨਾਂ ਦੇ ਨਾਲ ਜੇਲ੍ਹ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ