ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ

ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ


ਮੋਗਾ, 9 ਦਸੰਬਰ :
ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਅੱਜ --------------ਵੱਲੋਂ ਭਰੀਆਂ ਗਈਆਂ। ਬਾਕੀ ਹੋਰ ਕਿਸੇ ਜਗ੍ਹਾ ਤੋਂ ਕੋਈ ਵੀ ਨਾਮਜ਼ਦਗੀ ਦਰਜ ਨਹੀਂ ਕੀਤੀ ਗਈ।
ਜ਼ਿਲ੍ਹਾ ਮੋਗਾ ਦੇ ਵਧੀ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ  ਨੇ ਦੱਸਿਆ ਕਿ 12 ਦਸੰਬਰ, 2024 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
ਇਹਨਾਂ ਚੋਣਾਂ ਲਈ ਰਿਟਰਨਿੰਗ ਅਫ਼ਸਰ ਸਹਾਇਕ ਰਿਟਰਨਿੰਗ ਅਫਸਰ ਲਗਾਏ ਗਏ ਹਨ ਜੋ ਕਿ ਨਿਰਧਾਰਤ ਸਥਾਨ ਉੱਤੇ ਨਾਮਜ਼ਦਗੀਆਂ ਪ੍ਰਾਪਤ ਕਰਨਗੇ। ਤਹਿਸੀਲਦਾਰ ਮੋਗਾ ਸ਼੍ਰੀ ਲਖਵਿੰਦਰ ਸਿੰਘ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਧਰਮਕੋਟ ਰਾਜਵੰਤ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ। ਬੀ ਡੀ ਪੀ ਓ ਮੋਗਾ 2 ਸ਼੍ਰੀ ਸੁਖਦੀਪ ਸਿੰਘ ਨੂੰ ਨਗਰ ਕੌਂਸਲ ਬਾਘਾਪੁਰਾਣਾ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਬਾਘਾਪੁਰਾਣਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਇਸੇ ਤਰ੍ਹਾਂ ਬੀ ਡੀ ਪੀ ਓ ਧਰਮਕੋਟ ਸ਼੍ਰੀ ਸਿਤਾਰਾ ਸਿੰਘ ਨੂੰ ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ ਦਾ ਰਿਟਰਨਿੰਗ ਅਫ਼ਸਰ ਤੇ ਇੰਸਪੈਕਟਰ ਫੂਡ ਸਪਲਾਈ ਕੋਟ ਈਸੇ ਖਾਂ ਸ਼੍ਰੀ ਪ੍ਰਿਤਪਾਲ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ  ਨਗਰ ਕੌਂਸਲ ਦੇ ਉਮੀਦਵਾਰ ਲਈ ਖਰਚੇ ਦੀ ਹੱਦ 3.60 ਲੱਖ ਰੁਪਏ, ਨਗਰ ਕੌਂਸਲ ਕਲਾਸ-1 ਦੇ ਉਮੀਦਵਾਰ ਲਈ 2.30 ਲੱਖ ਰੁਪਏ, ਕਲਾਸ-2 ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।\
Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ