ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ - ਜਿਲ੍ਹਾ ਚੋਣ ਅਫਸਰ

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ - ਜਿਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ  17 ਅਕਤੂਬਰ

               ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।

 ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫਤਰਕਮਰਾ ਨੰ.70, ਦੂਜੀ ਮੰਜਿਲਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ, 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟਸ੍ਰੀ ਮੁਕਤਸਰ ਸਾਹਿਬ (01633-262031) ਅਤੇ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ)ਸ੍ਰੀ ਮੁਕਤਸਰ ਸਾਹਿਬ (01633-263647) ਹਨ।

        ਅੰਤਿਮ ਪ੍ਰਕਾਸ਼ਨਾ ਉਪਰੰਤ  ਵਿਧਾਨ ਸਭਾ ਚੋਣ ਹਲਕਾ 83- ਲੰਬੀ ਦੇ 177 ਪੋਲਿੰਗ ਬੂਥ, 84-ਗਿੱਦੜਬਾਹਾ ਦੇ 173 ਪੋਲਿੰਗ ਬੂਥ , 85-ਮਲੋਟ ਦੇ 190 ਪੋਲਿੰਗ ਬੂਥ ਅਤੇ 86- ਮੁਕਤਸਰ ਦੇ 213 ਪੋਲਿੰਗ ਬੂਥ ਹੋ ਗਏ ਹਨ।

Tags:

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ