ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ
Chandigarh,18 DEC,2024,(Azad Soch News):- ਪੰਜਾਬ ਵਿੱਚ ਨਗਰ ਨਿਗਮ ਚੋਣਾਂ (Municipal Elections) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸਖ਼ਤ ਹੁਕਮ ਜਾਰੀ ਕੀਤੇ ਹਨ, ਅਦਾਲਤ ਨੇ ਚੋਣ ਕਮਿਸ਼ਨ ਨੂੰ ਹਰ ਬੂਥ 'ਤੇ ਲੋੜੀਂਦੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਲਈ ਕਿਹਾ ਹੈ,ਇਸ ਤੋਂ ਪਹਿਲਾਂ ਅਦਾਲਤ ਨੇ ਪੂਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ (Videography) ਕਰਨ ਦੇ ਹੁਕਮ ਦਿੱਤੇ ਸਨ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਸਾਫ਼ ਕਹਿਣਾ ਹੈ ਕਿ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ,ਅਦਾਲਤ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਪੰਚਾਇਤੀ ਚੋਣਾਂ (Panchayat Elections) ਦੌਰਾਨ ਵੋਟਰਾਂ ਨਾਲ ਹਿੰਸਾ ਤੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਇਸ ਚੋਣ 'ਚ ਨਹੀਂ ਹੋਣੀਆਂ ਚਾਹੀਦੀਆਂ, ਇਹ ਯਕੀਨੀ ਬਣਾਇਆ ਜਾਵੇ ਕਿ ਵੋਟਰ ਬਿਨਾਂ ਕਿਸੇ ਡਰ ਦੇ ਪੂਰੀ ਸੁਰੱਖਿਆ ਨਾਲ ਵੋਟ ਪਾ ਸਕਣ, ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਜਾਣ,ਪੰਜਾਬ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ, ਇਸ ਵਾਰ ਈਵੀਐਮ ਰਾਹੀਂ ਵੋਟਾਂ ਪੈਣਗੀਆਂ,5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ,ਇਨ੍ਹਾਂ ਵਿੱਚੋਂ 19.50 ਲੱਖ ਪੁਰਸ਼ ਵੋਟਰ ਅਤੇ 17 ਲੱਖ ਮਹਿਲਾ ਵੋਟਰ ਹਨ,ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ,ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ,ਚੋਣਾਂ ਤੋਂ ਬਾਅਦ ਨਗਰ ਨਿਗਮ (Municipal Corporation) ਵਿੱਚ 381 ਮੈਂਬਰ ਚੁਣੇ ਜਾਣਗੇ,ਇਸ ਦੇ ਨਾਲ ਹੀ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ,ਅਮਨ-ਕਾਨੂੰਨ ਲਈ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਇੱਕ ਪੋਲਿੰਗ ਸਟੇਸ਼ਨ 'ਤੇ 3 ਵਿਅਕਤੀ ਹੋਣਗੇ,ਜੇ 2 ਪੋਲਿੰਗ ਸਟੇਸ਼ਨ (Polling Station) ਹਨ ਤਾਂ ਉੱਥੇ 2 ਅਧਿਕਾਰੀ ਤਾਇਨਾਤ ਕੀਤੇ ਜਾਣਗੇ।