ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂ-ਆਤਵਿਧਾਇਕ ਸ਼ੈਰੀ ਕਲਸੀ

 ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂ-ਆਤਵਿਧਾਇਕ ਸ਼ੈਰੀ ਕਲਸੀ

Batala, March 19,2025,(Azad Soch News):- ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ (Aam Aadmi Party Punjab) ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ ਹੈ। ਵਿਧਾਇਕ ਸ਼ੈਰੀ ਕਲਸੀ (MLA Sherry Kalsi) ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਿਾਂ ਦਾ ਨਿਪਟਾਰਾ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਅੱਗੇ ਆਉਣ ਦੀ ਅਪੀਲ ਕੀਤੀ,ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ (Punjab Government) ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾਂ ਤਸਕਰਾਂ ਖਿਲਾਫ਼ ਫੈਸਲਾਕੁੰਨ ਲੜਾਈ ਵਿੱਢੀ ਗਈ ਹੈ ਅਤੇ ਸੂਬਾ ਸਰਕਾਰ ਇਕ ਅਪ੍ਰੈਲ ਤੋਂ ਨਸ਼ਿਆਂ ਦੇ ਖਿਲਾਫ ਲੋਕ ਲਹਿਰ ਸ਼ੁਰੂ ਕਰੇਗੀ। ਵਿਧਾਇਕ ਸ਼ੈਰੀ ਕਲਸੀ ਨੇ ਹਰੇਕ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਸਿਪਾਹੀ ਬਣਨ ਦੀ ਅਪੀਲ ਕੀਤੀ। ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਹਰੇਕ ਪਾਰਟੀ ਵਰਕਰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪਿੰਡ-ਪਿੰਡ ਜਾਵੇਗਾ ਅਤੇ ਨਸ਼ਿਆਂ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਹੋਵੇਗੀ,ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਹੋਰ ਖੇਡ ਮੈਦਾਨ ਅਤੇ ਜਿੰਮ ਖੋਲ੍ਹੇ ਜਾਣਗੇ। ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮਦਦ ਕਰੇਗਾ।ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਜਾ ਰਹੀ ਹੈ ਅਤੇ ਸਰਕਾਰ ਸੂਬੇ ਅੰਦਰ ਵਿਕਾਸ ਕਾਰਜਾਂ ਦੇ ਨਾਲ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ।

Advertisement

Latest News

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 13 ਮਈ:ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ...
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤਿੰਨ ਦਿਨਾਂ ਟ੍ਰੈਫਿਕ ਇਨਫੋਰਸਮੈਂਟ ਮੁਹਿੰਮ ਚਲਾਈ
ਫਾਜ਼ਿਲਕਾ ਵਿੱਚ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼
4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ