ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ
By Azad Soch
On

Batala, 21 August,2024,(Azad Soch News):- ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ। ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 842 ਆਮ ਆਦਮੀ ਕਲੀਨਿਕ (Aam Aadmi Clinic) ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ (MLA Amansher Singh Sherry Kalsi) ਨੇ ਕੀਤਾ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਆਮ ਆਦਮੀ ਕਲੀਨਿਕਾਂ 'ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤਕ ਕਰੀਬ ਡੇਢ ਕਰੋੜ ਲੋਕ ਇਲਾਜ ਦੀ ਸਹੂਲਤ ਲੈ ਚੁੱਕੇ ਹਨ ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤ ਦੇਣ ਤੋਂ ਇਲਾਵਾ ਸਿੱਖਿਆ ਦੇ ਖੇਤਰ, ਬਿਜਲੀ ਸਮੇਤ ਵੱਖ ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਇਤਿਹਾਸਕ ਫੈਸਲੇ ਲਏ ਹਨ।
Latest News

08 Apr 2025 14:08:01
हम अभी मनोरंजन कालिया जी का हाल चाल लेकर आए हैं, अच्छे माहौल में बातचीत हुई, पुलिस अपना काम कर...