ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ

ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ

Jalandhar,04 July,2024,(Azad Soch News):- ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ (Legislative Assembly) ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ (Negotiable Instruments) ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ,ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 - ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿਦਿਅਕ ਅਦਾਰਿਆਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ (Voter ID Card) ਦਿਖਾ ਕੇ 10 ਜੁਲਾਈ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ,ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ,ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ (Jalandhar West (SC) Legislative Assembly) ਹਲਕੇ ਦੇ ਕਿਸੇ ਵੀ ਕਾਰੋਬਾਰ,ਵਪਾਰ,ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

Advertisement

Latest News

 ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ