ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ

ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ

Chandigarh,15, OCT,2024,(Azad Soch News):- ਪੰਜਾਬ ਸਰਕਾਰ (Punjab Government) ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ,ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ 'ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਬਜ਼ੁਰਗਾਂ ਸਮੇਤ ਸਾਹ ਦੀ ਬੀਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।

ਬੁਲਾਰੇ ਨੇ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦਾ ਹਵਾਲਾ ਦਿੱਤਾ, ਜੋ ਪਟਾਕਿਆਂ ਦੀ ਵਰਤੋਂ ਬਾਰੇ ਸੂਬਾ ਸਰਕਾਰ ਵੱਲੋਂ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ, ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਅਧੀਨ ਕੇਂਦਰ ਸਰਕਾਰ ਦੁਆਰਾ ਸੌਂਪੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਸੂਬੇ ਭਰ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਮਨਾਹੀ, ਪਾਬੰਦੀਆਂ ਅਤੇ ਨਿਯਮਾਂ ਨੂੰ ਲਾਗੂ ਕਰਦੀ ਹੈ।


ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਲੜੀ (ਸੀਰੀਜ਼ ਪਟਾਕੇ) ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ 'ਤੇ ਰਾਜ ਵਿਆਪੀ ਪਾਬੰਦੀ ਲਗਾਈ ਗਈ ਹੈ। ਸਿਰਫ਼ "ਹਰੇ ਪਟਾਕੇ" (ਜਿਹਨਾਂ ਵਿੱਚ ਬੇਰੀਅਮ ਸਾਲਟਸ ਜਾਂ ਐਂਟੀਮੋਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ) ਦੀ ਵਿਕਰੀ ਅਤੇ ਵਰਤੋਂ ਲਈ ਆਗਿਆ ਦਿੱਤੀ ਗਈ ਹੈ। ਵਿਕਰੀ ਸਿਰਫ਼ ਮਨਜ਼ੂਰਸ਼ੁਦਾ ਪਟਾਕਿਆਂ ਦਾ ਵਪਾਰ ਕਰਨ ਵਾਲੇ ਲਾਇਸੰਸਸ਼ੁਦਾ ਵਪਾਰੀਆਂ ਤੱਕ ਸੀਮਤ ਹੈ ਅਤੇ ਮਨਜ਼ੂਰਸ਼ੁਦਾ ਡੈਸੀਬਲ ਪੱਧਰ ਤੋਂ ਵੱਧ ਸਮਰਥਾ ਵਾਲੇ ਪਟਾਕਿਆਂ ਨੂੰ ਸਟੋਰ ਕਰਨ, ਪ੍ਰਦਰਸ਼ਨ ਕਰਨ ਜਾਂ ਵੇਚਣ ਦੀ ਮਨਾਹੀ ਹੈ।


ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਤ ਸਮਾਂ ਸੀਮਾ ਤੈਅ ਕੀਤੀ ਹੈ। ਦੀਵਾਲੀ (31 ਅਕਤੂਬਰ, 2024) ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਗੁਰਪੁਰਬ (ਨਵੰਬਰ 15, 2024) ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸੇ ਤਰ੍ਹਾਂ ਕ੍ਰਿਸਮਸ ਦੀ ਸ਼ਾਮ (25-26 ਦਸੰਬਰ, 2024) ਅਤੇ ਨਵੇਂ ਸਾਲ ਤੋਂ ਪਹਿਲੀ ਰਾਤ (31 ਦਸੰਬਰ, 2024 - 1 ਜਨਵਰੀ, 2025)  ਨੂੰ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।


ਬੁਲਾਰੇ ਨੇ ਅੱਗੇ ਕਿਹਾ ਕਿ ਫਲਿੱਪਕਾਰਟ ਅਤੇ ਐਮਾਜ਼ਾਨ ਸਮੇਤ ਈ-ਕਾਮਰਸ ਪਲੇਟਫਾਰਮਾਂ 'ਤੇ ਪੰਜਾਬ ਰਾਜ ਦੇ ਅੰਦਰ ਆਨਲਾਈਨ ਆਰਡਰ ਲੈਣ ਜਾਂ ਵਿਕਰੀ ਕਰਨ ‘ਤੇ ਸਖ਼ਤ ਮਨਾਹੀ ਕੀਤੀ ਗਈ ਹੈ,ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਵਿਆਪਕ ਜਨ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਿਰਫ਼ ਨਿਰਧਾਰਤ ਸਮੇਂ ਅਤੇ ਪ੍ਰਵਾਨਿਤ ਸਥਾਨਾਂ 'ਤੇ ਕਰਨਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ।

Advertisement

Latest News

Chandigarh News: ਨੈਸ਼ਨਲ ਯੂਥ ਐਵਾਰਡੀ ਦੀ ਥਾਣੇ 'ਚ ਬੇਰਹਿਮੀ ਨਾਲ ਕੁੱਟਮਾਰ Chandigarh News: ਨੈਸ਼ਨਲ ਯੂਥ ਐਵਾਰਡੀ ਦੀ ਥਾਣੇ 'ਚ ਬੇਰਹਿਮੀ ਨਾਲ ਕੁੱਟਮਾਰ
Chandigarh, 18,MARCH,2025,(Azad Soch News):- ਹੱਲੋਮਾਜਰਾ ਪੁਲਿਸ ਚੌਕੀ (Hallomajra Police Post) 'ਚ ਰਾਸ਼ਟਰੀ ਯੁਵਾ ਪੁਰਸਕਾਰ (National Youth Award) ਅਤੇ ਸਮਾਜ ਸੇਵਾ...
ਨਾਰੀਅਲ ਪਾਣੀ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਾਓ ਹੁੰਦਾ ਹੈ
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਗੁਰਦਵਾਰਾ ਰਕਾਬਗੰਜ ਸਾਹਿਬ ਜੀ 'ਚ ਮੱਥਾ ਟੇਕਿਆ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ 2025-26 ਲਈ 58,514 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ
ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ