ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ- ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 29 ਮਾਰਚ (  ) ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ 'ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਪ ਪਾਰਟੀ ਪੰਜਾਬ,ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਗੋਖੂਵਾਲ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਸ੍ਰੀਮਤੀ ਰਾਜਬੀਰ ਕੋਰ ਕਲਸੀ ਵੀ ਮੌਜੂਦ ਸਨ 

 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਸਰਕਾਰ ਦੀ ਇੱਕ ਅਜਿਹੀ ਪਹਿਲ ਹੈਜਿਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਹੋਣ ਨਾਲ ਮਾਪੇ ਆਪਣੇ ਬੱਚਿਆਂ ਦੀ ਹਰੇਕ ਗਤੀਵਿਧੀ ਬਾਰੇ ਪੂਰੀ ਜਾਣਕਾਰੀ ਹਾਸਲ ਕਰਕੇ ਆਪਣੇ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ। 

 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਹਮੇਸ਼ਾਂ ਅਣਗੌਲਿਆਂ ਕੀਤਾਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਫੈਸਲੇ ਕੀਤੇ ਹਨ।

 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਪਹਿਲ ਦਿੰਦੇ ਸਨ ਪ੍ਰੰਤੂ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਉਪਰਾਲਿਆਂ ਸਦਕਾ ਅੱਜ ਕਈ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨਜਿਸ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਵੱਡਾ ਬਦਲਾਅ ਆਇਆ ਹੈ।

 

ਉਨ੍ਹਾਂ ਕਿਹਾ ਕਿ 'ਸਕੂਲ ਆਫ ਐਮੀਨੈਂਸਦੇ ਰੂਪ ਵਿਚ ਸਰਕਾਰ ਨੇ ਵਿਲੱਖਣ ਪਹਿਲ ਕਦਮੀ ਕੀਤੀ ਹੈਜਿਥੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ ਤੇ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਆਧੁਨਿਕ ਸਾਜੋ ਸਮਾਨਸ਼ਾਨਦਾਰ ਖੇਡ ਮੈਦਾਨਸਾਇੰਸ ਲੈਬ ਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

ਇਸ ਮੌਕੇ  ਸਾਬਕਾ ਡੀ.ਈ ਓ . ਅਮਰਜੀਤ ਸਿੰਘ ਬਟਾਲਾ ਹੈਡ ਮਿਸਟ੍ਰੈਸ ਰੇਖਾ  ਸਲਹੋਤਰਾਮੀਨੂੰ ਸ਼ਰਮਾ ,ਮੁੱਖ ਅਧਿਆਪਕ ਪਰਵੇਸ਼ ਕੁਮਾਰ ਨਵਦੀਪ ਸਿੰਘ ਪਨੇਸਰ ਮਨਦੀਪ ਸਿੰਘ ਸ਼ੇਰੂ,ਗੁਰਪ੍ਰੀਤ ਕੌਰ ਰਾਮ ਕ੍ਰਿਸ਼ਨ ਮਨਦੀਪ ਕੌਰ ਅੰਨੂੰ ਪ੍ਰੀਆ ਸ਼ਰਮਾ ਨਿਸ਼ਾ ਅਤੇ ਸਕੂਲ ਦੇ ਐਸ.ਐਮ ਸੀ. ਮੈਂਬਰ ਸੋਨੀਆਂ ਜੋਤੀ ਪਲਵਿੰਦਰ ਕੌਰ ਰਾਜਵਿੰਦਰ ਸੋਨੀ ਸੰਦੀਪ ਸਿੰਘ ਸੋਨੀ ਮਸੀਹ ਨਿਰਮਲ ਸਿੰਘ,  ਸੰਦੀਪ ਰਾਏ ਰਾਹੁਲ ਸਿੰਘ ਪ੍ਰੀਤਕਮਲ ਕੌਰ ਅਤੇ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।

Tags:

Advertisement

Latest News

 ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਨਵੀਂ ਡਿਪਟੀ ਗਵਰਨਰ ਪੂਨਮ ਗੁਪਤਾ ਨੂੰ ਸੰਭਾਲੀ ਜ਼ਿੰਮੇਵਾਰੀ ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਨਵੀਂ ਡਿਪਟੀ ਗਵਰਨਰ ਪੂਨਮ ਗੁਪਤਾ ਨੂੰ ਸੰਭਾਲੀ ਜ਼ਿੰਮੇਵਾਰੀ
New Delhi,03,APRIL,2025,(Azad Soch News):- ਭਾਰਤੀ ਰਿਜ਼ਰਵ ਬੈਂਕ (RBI) ਨੂੰ ਨਵਾਂ ਡਿਪਟੀ ਗਵਰਨਰ (New Deputy Governor) ਮਿਲ ਗਿਆ ਹੈ। ਕੇਂਦਰੀ ਸਰਕਾਰ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-04-2025 ਅੰਗ 619
ਪਾਕਿਸਤਾਨ ਦੇ ਰਾਸ਼ਟਰਪਤੀ ਦੀ ਵਿਗੜੀ ਤਬੀਅਤ,ਹਸਪਤਾਲ 'ਚ ਕਰਵਾਇਆ ਭਰਤੀ
ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦੇਹਾਂਤ
ਸਮਾਲਖਾ ਦੇ ਸੇਵਾ ਸਾਧਨਾ ਕੇਂਦਰ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,ਕਿਹਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਨੂੰ ਦੇਣਗੇ 2 ਵੱਡੇ ਤੋਹਫੇ
ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼
ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ