ਪੰਜਾਬ ਸਰਕਾਰ ਵੱਲੋਂ ਮੋਗਾ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕਰੇਗੀ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ ਪ੍ਰੋਜੈਕਟ

ਪੰਜਾਬ ਸਰਕਾਰ ਵੱਲੋਂ ਮੋਗਾ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕਰੇਗੀ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ ਪ੍ਰੋਜੈਕਟ

ਮੋਗਾ, 25 ਨਵੰਬਰ (000) - ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ ਲਈ ਜਲਦੀ ਇਕ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। ਇਹ ਪਾਇਲਟ ਪ੍ਰੋਜੈਕਟ ਤਿੰਨ ਜ਼ਿਲ੍ਹਿਆਂ ਮੋਗਾ, ਲੁਧਿਆਣਾ ਅਤੇ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ।
ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪ੍ਰੋਜੈਕਟ ਦਸੰਬਰ 2024 ਦੇ ਪਹਿਲੇ ਹਫ਼ਤੇ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰਾਜੈਕਟ ਤਹਿਤ ਪ੍ਰੋਜੈਕਟ ਸੁਪਰਵਾਈਜ਼ਰਾਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਦੀ ਮਦਦ ਨਾਲ ਦੁੱਧ ਉਤਪਾਦਨ ਦੀ ਰਿਕਾਰਡਿੰਗ ਲਈ ਯੋਗ ਐਚ.ਐਫ. ਨਸਲ ਦੀਆਂ ਗਾਵਾਂ ਦੀ ਪਛਾਣ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਵੀ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਵਿੱਤੀ ਵਰ੍ਹੇ 2024-25 ਅਤੇ 2025-26 ਦੌਰਾਨ ਉਕਤ ਤਿੰਨ ਜ਼ਿਲ੍ਹਿਆਂ ਦੇ 90 ਪਿੰਡਾਂ ਦੇ 13 ਹਜ਼ਾਰ ਐਚ.ਐਫ. ਨਸਲ ਦੀਆਂ ਗਾਵਾਂ ਦੇ ਦੁੱਧ ਉਤਪਾਦਨ ਨੂੰ ਰਿਕਾਰਡ ਕੀਤਾ ਜਾਵੇਗਾ। ਜਿਸ ਤਹਿਤ ਜ਼ਿਲ੍ਹਾ ਮੋਗਾ ਦੇ 30 ਪਿੰਡਾਂ ਵਿੱਚ ਲਗਭਗ 2600 ਐਚ.ਐਫ. ਨਸਲ ਦੀਆਂ ਗਾਵਾਂ ਦੇ ਦੁੱਧ ਉਤਪਾਦਨ ਨੂੰ ਰਿਕਾਰਡ ਕੀਤਾ ਜਾਵੇਗਾ। ਕਿਸਾਨ ਇਹਨਾਂ ਚੁਣੀਆਂ ਗਈਆਂ ਗਾਵਾਂ ਦਾ ਆਪਣੇ ਘਰਾਂ ਵਿੱਚ ਆਮ ਵਾਂਗ ਹੀ ਦੁੱਧ ਚੋਣਗੇ। ਇਸ ਦੌਰਾਨ ਇੱਕ ਮਿਲਕ ਰਿਕਾਰਡਰ ਮੌਜੂਦ ਰਹੇਗਾ, ਜੋ ਜੀ.ਪੀ.ਐਸ.-ਸਮਰੱਥ ਸਮਾਰਟ ਵੇਇੰਗ ਸਕੇਲ (ਕੰਡੇ) ਦੀ ਵਰਤੋਂ ਕਰਕੇ ਦੁੱਧ ਉਤਪਾਦਨ ਸਬੰਧੀ ਡਾਟਾ ਇਕੱਠਾ ਕਰੇਗਾ। ਇਹ ਡੇਟਾ ਆਪਣੇ-ਆਪ ਰਾਸ਼ਟਰੀ ਡੇਟਾਬੇਸ ‘ਤੇ ਅਪਲੋਡ ਹੋ ਜਾਵੇਗਾ, ਜਿਸ ਨਾਲ ਇਹ ਦੇਸ਼ ਭਰ ਦੇ ਕਿਸਾਨਾਂ, ਸਰਕਾਰੀ ਏਜੰਸੀਆਂ ਅਤੇ ਹੋਰ ਭਾਈਵਾਲਾਂ ਲਈ ਪਹੁੰਚਯੋਗ ਹੋਵੇਗਾ। ਉਨ੍ਹਾਂ ਦੱਸਿਆ ਕਿ 10 ਮਹੀਨਿਆਂ ਤੱਕ ਦੁੱਧ ਦੀ ਰਿਕਾਰਡਿੰਗ ਦਿਨ ਵਿੱਚ 2-3 ਵਾਰ, ਕਿਸਾਨ ਦੀ ਸਹੂਲਤ ਅਨੁਸਾਰ, ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਹ ਪਹਿਲਕਦਮੀ ਪਸ਼ੂ ਪਾਲਕਾਂ ਨੂੰ ਉਨ੍ਹਾਂ ਦੀਆਂ ਗਾਵਾਂ ਦੀ ਜੈਨੇਟਿਕ ਸਮਰੱਥਾ ਅਤੇ ਜਰਮ ਪਲਾਜ਼ਮ ਦੀ ਪਛਾਣ ਕਰਨ ਦੇ ਨਾਲ-ਨਾਲ ਦੁੱਧ ਉਤਪਾਦਨ ਵਧਾਉਣ ਲਈ ਪ੍ਰਜਣਨ ਅਤੇ ਪ੍ਰਬੰਧਨ ਬਾਰੇ ਫ਼ੈਸਲੇ ਲੈਣ ਵਿੱਚ ਸਹਾਇਤਾ ਕਰੇਗੀ ਅਤੇ ਇਸਦੇ ਨਾਲ ਹੀ ਇਨ੍ਹਾਂ ਗਾਵਾਂ ਦੇ ਦੁੱਧ ਉਤਪਾਦਨ ਦੀ ਰਿਕਾਰਡਿੰਗ ਸਮਰੱਥਾ ਨੂੰ ਸਥਾਪਤ ਕਰਨ ਵਿੱਚ ਸਹਾਇਤਾ ਕਰੇਗੀ।
ਉਹਨਾਂ ਦੱਸਿਆ ਕਿ ਸੂਬਾ ਸਰਕਾਰ ਇਨ੍ਹਾਂ ਗਾਵਾਂ ਤੋਂ ਪੈਦਾ ਹੋਣ ਵਾਲੇ ਐਚ.ਐਫ. ਵੱਛਿਆਂ ਦੀ ਖ਼ਰੀਦ ਵਿੱਚ ਵੀ ਸਹਾਇਤਾ ਕਰੇਗੀ, ਜਿਸ ਨਾਲ ਪਸ਼ੂਆਂ ਦੀ ਕੀਮਤਾਂ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਜਿੱਥੇ ਇਨ੍ਹਾਂ ਪਿੰਡਾਂ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿਲਕ ਰਿਕਾਰਡਰ ਵਜੋਂ ਰੋਜ਼ਗਾਰ ਮਿਲੇਗਾ ਉੱਥੇ ਹੀ ਭਵਿੱਖ ਵਿੱਚ ਇਹ ਪਹਿਲਕਦਮੀ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ-ਨਾਲ ਸੂਬੇ ਵਿੱਚ ਪਸ਼ੂ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਵੇਗੀ।  

Tags:

Advertisement

Latest News

ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ
ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਅਤੇ ਹਲਦੀ ਵਾਲਾ ਦੁੱਧ ਪੀਣ ਨਾਲ ਸਾਡੇ ਸਰੀਰ ਦੇ ਮੈਟਾਬੋਲਿਜ਼ਮ ‘ਚ ਸੁਧਾਰ ਆਉਂਦਾ ਹੈ।...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ
ਭਾਰਤ ਬਨਾਮ ਆਸਟ੍ਰੇਲੀਆ ਚੌਥੇ ਟੈਸਟ ਲਈ ਬਦਲਿਆ ਸਮਾਂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-12-2024 ਅੰਗ 613
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024