ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ

Amritsar Sahib,17 OCT,2024,(Azad Soch News):- ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਜੀ (Takht Damdama Sahib Ji) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ। ਸ਼੍ਰੀ ਅਕਾਲ ਤਖ਼ਤ ਜੀ (Shri Akal Takht Ji) ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਇੱਕ ਦਿਨ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ,ਉਨ੍ਹਾਂ ਨੇ ਦੋਸ਼ ਲਾਇਆ ਕਿ ਅਕਾਲੀ ਆਗੂ ਵਲਟੋਹਾ ਵੱਲੋਂ ਉਨ੍ਹਾਂ ਸਣੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ,ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਇਸ ਮਾਮਲੇ ਵਿੱਚ ਵੀਡੀਓ ਸੁਨੇਹਾ ਵੀ ਜਾਰੀ ਕਰਦਿਆਂ ਅਸਤੀਫਾ ਬਾਰੇ ਆਖਿਆ ਸੀ,ਉਨ੍ਹਾਂ ਦੋਸ਼ ਲਾਇਆ, ‘ਅਕਾਲੀ ਆਗੂ ਵੱਲੋਂ ਮੈਨੂੰ ਤੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ,ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਅਤੇ ਅਜਿਹੀ ਸਥਿਤੀ ਵਿੱਚ ਮੈਂ ਬਤੌਰ ਜਥੇਦਾਰ ਤਖ਼ਤ ਦੀ ਸੇਵਾ ਨੂੰ ਜਾਰੀ ਨਹੀਂ ਰੱਖ ਸਕਦਾ,ਮੈਂ ਜਥੇਦਾਰ ਵਜੋਂ ਆਪਣਾ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੂੰ ਭੇਜ ਦਿੱਤਾ ਹੈ।’

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ