ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 535 ਨਸ਼ੀਲੀਆਂ ਗੋਲੀਆਂ ਸਮੇਤ ਸਮੱਗਲਰ ਕਾਬੂ

ਮੋਗਾ 12 ਅਪ੍ਰੈਲ
ਪੰਜਾਬ ਸਰਕਾਰ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ੍ਰੀ ਅਜੇ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ (ਆਈ) ਮੋਗਾ, ਸ੍ਰੀ ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸ:ਡ ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਚਰਨਜੀਤ ਕੌਰ 748/ਮੋਗਾ ਥਾਣਾ ਸਿਟੀ ਮੋਗਾ ਵਲੋ ਦੋਸ਼ੀ ਜਤਿੰਦਰ ਸਿੰਘ ਉਰਫ ਗੋਲੂ ਪੁੱਤਰ ਨੈਬ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਦੁੱਨੇਕੇ ਨੂੰ ਸਮੇਤ 535 ਖੁੱਲੀਆ ਨਸ਼ੀਲੀਆਂ ਦੇ ਗ੍ਰਿਫਤਾਰ ਕੀਤਾ ਗਿਆ ਹੈ।
ਮਿਤੀ 11 ਅਪ੍ਰੈਲ 2025 ਨੂੰ ਲੋਕਲ ਰੈਂਕ ਏ ਐਸ ਆਈ ਅਜੀਤ ਸਿੰਘ ਨੂੰ ਦੌਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਜਤਿੰਦਰ ਸਿੰਘ ਉਰਫ ਗੋਲੂ ਪੁੱਤਰ ਨੈਬ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਦੁੱਨੇਕੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਜੋ ਅੱਜ ਵੀ ਜੀਰਾ ਰੋਡ ਧੱਲੇਕੇ ਪੁੱਲ ਦੇ ਕੋਲ ਖੜਾ ਗਾਹਕਾ ਦੀ ਉਡੀਕ ਕਰ ਰਿਹਾ ਹੈ, ਜੇਕਰ ਰੇਡ ਕੀਤਾ ਜਾਵੇ ਤਾਂ ਦੋਸ਼ੀ ਜਤਿੰਦਰ ਸਿੰਘ ਉਰਫ ਗੋਲੂ ਪਾਸੋਂ ਨਸ਼ੀਲੀਆਂ ਗੋਲੀਆ ਬ੍ਰਾਮਦ ਹੋ ਸਕਦੀਆਂ ਹਨ। ਜੋ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਕਰਕੇ ਲੋਕਲ ਰੈਂਕ ਏ ਐਸ ਆਈ ਅਜੀਤ ਸਿੰਘ ਮੋਗਾ ਨੇ ਜਤਿੰਦਰ ਸਿੰਘ ਉਰਫ ਗੋਲੂ ਉਕਤ ਦੇ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਸਥ ਚਰਨਜੀਤ ਕੌਰ ਮੋਗਾ ਵੱਲੋ ਮੁੱਖਬਰ ਦੀ ਦੱਸੀ ਜਗ੍ਹਾ ਰੇਡ ਕਰਕੇ ਜਤਿੰਦਰ ਸਿੰਘ ਉਰਫ ਗੋਲੂ ਨੂੰ ਸਮੇਤ 535 ਖੁਲੀਆਂ ਨਸ਼ੀਲੀਆਂ ਗੋਲੀਆਂ ਦੇ ਕਾਬੂ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ।
ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਫਾਰਵਰਡ ਅਤੇ ਬੈਂਕਵਾਰਡ ਲਿੰਕਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
Related Posts
Latest News
-(4).jpeg)