ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 1.95 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 1.95 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ

ਫਰੀਦਕੋਟ 30 ਅਗਸਤ,

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫ਼ਰੀਦਕੋਟ ਦੇ ਸਾਲ 2023-24 ਤਹਿਤ ਮਹੀਨਾ ਫਰਵਰੀ 2024 ਤੋਂ ਲੈ ਕੇ ਮਈ 2024 ਤੱਕ ਕੁੱਲ 384 ਐਸ. ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 1.95 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕਰਨ ਪ੍ਰਵਾਨਗੀ ਜਾਰੀ ਹੋ ਚੁੱਕੀ ਹੈਜੋ ਕਿ ਜਲਦ ਹੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ।

 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51,000 ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਵੀਆਂ ਵਿਆਹੀਆਂ ਬੱਚੀਆਂ ਦੀ ਰਜਿਸਟਰੇਸ਼ਨ ਆਸ਼ੀਰਵਾਦ ਪੋਰਟਲ (https://ashirwad.punjab.gov.in/) ਤੇ ਕਰਨ।

 

ਇਸ ਸਕੀਮ ਬਾਰੇ ਹੋਰ ਚਾਨਣਾ ਪਾਉਂਦਿਆਂ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਕਿ ਇਹ ਸਕੀਮ ਦਾ ਲਾਭ ਇਕ ਪਰਿਵਾਰ ਦੀਆਂ ਲੜਕੀਆਂ ਲੈ ਸਕਦੀਆਂ ਹਨ। ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਪਰਿਵਾਰ ਦੀ ਸਾਲਾਨਾ ਆਦਮਨ 32,790 ਰੁਪਏ ਤੋਂ ਵੱਧ ਨਹੀਂ ਹੋਈ ਚਾਹੀਦੀ। ਲੜਕੀ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। ਬਿਨੈਕਾਰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਵਿਆਹ ਦੀ ਮਿਤੀ ਤੋਂ ਪਹਿਲਾਂ ਜਾਂ ਵਿਆਹ ਤੋਂ 30 ਦਿਨ ਬਾਅਦ ਤੱਕ ਆਪਣੀ ਦਰਖ਼ਾਸਤ ਆਨ ਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ।

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ