ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਿੱਟੀ ਰੁਦਨ ਕਰੇ ਨੁੱਕੜ ਨਾਟਕ ਦਾ ਸਫ਼ਲ ਮੰਚਨ

ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮਿੱਟੀ ਰੁਦਨ ਕਰੇ ਨੁੱਕੜ ਨਾਟਕ ਦਾ ਸਫ਼ਲ ਮੰਚਨ

ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ , 27 ਅਪ੍ਰੈਲ 
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਨੂੰ ਜ਼ਮੀਨੀ ਪੱਧਰ 'ਤੇ ਸਫਲਤਾ ਦਾ ਜਾਮਾ ਪਹਿਨਾਉਣ ਲਈ ਹਲਕਾ ਬਸੀ ਪਠਾਣਾਂ ਅਧੀਨ ਆਉਂਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਲਾਕ ਖੇੜਾ ਅਧੀਨ ਆਉਂਦੇ ਪਿੰਡ ਚੁੰਨੀ ਖੁਰਦ ਵਿਖੇ ਸਤਿਕਾਰ ਕਲਾ ਮੰਚ ਵੱਲੋ ਪ੍ਰਸ਼ਾਸਨਿਕ ਸਹਿਯੋਗ ਨਾਲ ਨੁੱਕੜ ਨਾਟਕ 'ਮਿੱਟੀ ਰੁਦਨ ਕਰੇ' ਦੇ ਮੰਚਨ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਸਰਗਰਮ ਹੈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਵਾ ਕੇ ਉਹਨਾਂ ਨੂੰ ਤੰਦਰੁਸਤ ਬਣਾਉਣ ਵਿੱਚ ਹਰੇਕ ਨਾਗਰਿਕ ਨੂੰ ਸਰਗਰਮ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
 
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਹ ਨੁੱਕੜ ਨਾਟਕ, ਨਸ਼ਿਆਂ ਨਾਲ ਜ਼ਿੰਦਗੀ ਉੱਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਦੀ ਪੇਸ਼ਕਾਰੀ ਕਰਨ ਵਿੱਚ ਸਫਲ ਸਾਬਤ ਹੋਇਆ ਹੈ ਜਿਸ ਤੋਂ ਸੇਧ ਲੈਂਦੇ ਹੋਏ ਨਸ਼ਿਆਂ ਤੋਂ ਤੌਬਾ ਕਰਨ ਦੀ ਲੋੜ ਹੈ। ਉਨ੍ਹਾਂ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੁੜਨ ਦਾ ਸੱਦਾ ਵੀ ਦਿੱਤਾ।
Tags:

Advertisement

Latest News

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਰਸ਼ਮੀ ਸ਼ੁਰੂਆਤ ਲਈ ਜ਼ਿਲ੍ਹਾ ਪੱਧਰੀ ਸਮਾਗਮ 04 ਮਈ ਨੂੰ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਰਸ਼ਮੀ ਸ਼ੁਰੂਆਤ ਲਈ ਜ਼ਿਲ੍ਹਾ ਪੱਧਰੀ ਸਮਾਗਮ 04 ਮਈ ਨੂੰ
ਮਾਲੇਰਕੋਟਲਾ 02 ਮਈ :             ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੱਧਰ ਤੇ ਨਸ਼ਾ ਮੁਕਤੀ ਯਾਤਰਾ ਦੀ ਰਸਮੀ ਸ਼ੁਰੂਆਤ ਲਈ 4 ਮਈ...
ਚੋਣ ਸਾਖਰਤਾ ਵਧਾਉਣ ਲਈ ਪੰਜਾਬ ’ਚ 22000 ਤੋਂ ਵੱਧ ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ : ਸਿਬਿਨ ਸੀ
ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਾਲ ਨਾਲ ਪੂਰੇ ਪੰਜਾਬ ਵਿੱਚ ਸਟੋਰੇਜ ਸਪੇਸ ਵਧਾਉਣ ਦਾ ਮੁੱਦਾ ਉਠਾਇਆ
ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 462836 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ