ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ

ਚੰਡੀਗੜ੍ਹ, 23 ਜੂਨ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਲੰਪਿਕ ਦਿਵਸ ਅਤੇ ਸਨਮਾਨ ਸਮਾਰੋਹ ਦੌਰਾਨ ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਨੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਰਤੀ ਹਾਕੀ ਟੀਮ ਦੀ ਨੁਮਾਇੰਦਗੀ ਕਰਕੇ ਸ਼ਹਿਰ ਅਤੇ ‘ਹਾਕੀ ਚੰਡੀਗੜ੍ਹ’ ਦਾ ਨਾਂ ਰੌਸ਼ਨ ਕੀਤਾ ਹੈ।

ਸ੍. ਸੰਧਵਾਂ ਨੇ ਹਾਕੀ ਇੰਡੀਆ ਦੀ ਮਾਨਤਾ ਪ੍ਰਾਪਤ ਇਕਾਈ ਹਾਕੀ ਚੰਡੀਗੜ੍ਹ ਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਇਨ੍ਹਾਂ ਖਿਡਾਰੀਆਂ ਵੱਲੋਂ ਵੱਖ-ਵੱਖ ਕੌਮਾਂਤਰੀ ਪਲੇਟਫਾਰਮਾਂ 'ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਗਿਆ।

ਹਾਕੀ ਚੰਡੀਗੜ੍ਹ ਦੁਆਰਾ ਹਰ ਸਾਲ ਕਰਵਾਏ ਜਾਣ ਵਾਲੇ ਸਮਾਰੋਹ ਵਿੱਚ ਇਸ ਸਾਲ ਇੱਕ ਪ੍ਰਦਰਸ਼ਨੀ ਮੈਚ ਵੀ ਸ਼ਾਮਲ ਹੈ, ਜੋ ਕਿ ਐਫ.ਆਈ.ਐਚ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵਵਿਆਪੀ ਸਮਾਗਮਾਂ ਦੇ ਤਾਲਮੇਲ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਖਿਡਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਨਕਦ ਪੁਰਸਕਾਰਾਂ ਨਾਲ ਮਾਨਤਾ ਦਿੰਦਾ ਹੈ।

Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ