ਸਵੀਪ ਟੀਮ ਹੁਣ ਕਰੇ ਪੁਕਾਰ, ਕਰੋ ਇਸਤੇਮਾਲ ਵੋਟ ਦਾ ਅਧਿਕਾਰ’ ਸੰਗਰਾਂਦ ਮੌਕੇ ਹਲਕਾ ਬੱਲੂਆਣਾ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਗੂੰਜੀ ਟੀਮ ਸਵੀਪ

ਸਵੀਪ ਟੀਮ ਹੁਣ ਕਰੇ ਪੁਕਾਰ, ਕਰੋ ਇਸਤੇਮਾਲ ਵੋਟ ਦਾ ਅਧਿਕਾਰ’ ਸੰਗਰਾਂਦ ਮੌਕੇ ਹਲਕਾ ਬੱਲੂਆਣਾ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਗੂੰਜੀ ਟੀਮ ਸਵੀਪ

 ਅਬੋਹਰ 14 ਮਈ

 ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.)ਤਹਿਸੀਲਦਾਰ ਸ਼੍ਰੀਮਤ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀਸੀਡੀਪੀਓ ਸ਼੍ਰੀਮਤੀ ਨਵਦੀਪ ਕੌਰ ਅਤੇ ਉਹਨਾਂ ਦੀ ਟੀਮਸ਼੍ਰੀ ਅਭੀਜੀਤ ਵਧਵਾ ਸੀਐਚਟੀਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰਸ. ਸੁਖਵਿੰਦਰ ਸਿੰਘ ਟੀਮ ਮੈਂਬਰ ਅਤੇ ਪਿੰਡ ਬੱਲੂਆਣਾ ਦੀਆਂ ਆਸ਼ਾ ਵਰਕਰਾਂ ਦੇ ਨਾਲ ਅੱਜ ਸੰਗਰਾਂਦ ਮੌਕੇ ਪਿੰਡ ਬੱਲੂਆਣਾ ਦੇ ਗੁਰਦੁਆਰਾ ਸ਼੍ਰੀ ਟਿੱਬਾ ਸਾਹਿਬ ਅਤੇ ਇਸੇ ਪਿੰਡ ਦੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਟੀਮ ਸਵੀਪ ਨੇ ਵੋਟਰ ਜਾਗਰੁਕਤਾ ਮੁਹਿੰਮ ਚਲਾਈ ਅਤੇ ਪਿੰਡਵਾਸੀਆਂ ਅਤੇ ਆਮ ਜਨਤਾ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਅਗਲੇ ਮਹੀਨੇ ਦੀ ਇੱਕ ਤਰੀਕ ਨੂੰ ਵੋਟ ਪਾਉਣ ਲਈ ਜਾਗਰੁਕ ਕੀਤਾ।

ਟੀਮ ਦੀ ਬੇਨਤੀ ਪ੍ਰਵਾਨ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਆਈ ਹੋਈ ਸੰਗਤ ਨੂੰ ਵੋਟ ਪਾਉਣ ਦੀ ਬੇਨਤੀ ਵੀ ਕੀਤੀ ਗਈ। ਪਿੰਡ ਬੱਲੂਆਣਾ ਦੀਆਂ ਇਹਨਾਂ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਨੈਸ਼ਨਲ ਹਾਈਵੇ ਤੇ ਮੌਜੂਦ ਦੁਕਾਨਦਾਰਾਂ ਨੂੰ ਪੰਪਫਲੈਟ ਵੰਡ ਕੇ ਵੋਟ ਪਾਉਣ ਲਈ ਪ੍ਰੇਰਿਆ ਗਿਆ ਅਤੇ ਜਨਤਕ ਥਾਵਾਂ ਤੇ ਸਟੀਕਰ ਵੀ ਚਸਪਾ ਕੀਤੇ ਗਏ ਤਾਂ ਜੋ ਆਉਣ ਵਾਲੀਆਂ ਲੋਕਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਇਸ ਚੋਣਉਤਸਵ ਨੂੰ ਕਾਮਯਾਬ ਬਣਾਇਆ ਜਾ ਸਕੇ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ