ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ

ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ

ਅੰਮ੍ਰਿਤਸਰ, 05 ਸਤੰਬਰ 2024 (         )

ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਸਵ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਧਿਆਪਕਾਂ ਦੀ ਸੁਹਿਰਦਤਾ ਅਤੇ ਦ੍ਰਿੜ ਕਰਮਸ਼ੀਲਤਾ ਨੂੰ ਸਮਰਪਿਤ ਇਕ ਸ਼ਾਨਦਾਰ ਸਕਿਟ ਦੀ ਪੇਸ਼ਕਾਰੀ ਕੀਤੀ ਗਈ। ਉਨ੍ਹਾਂ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਆਪਣੇ ਮਹਿਨਤੀ ਅਧਿਆਪਕਾਂ ਨੂੰ ਨਮਨ ਕੀਤਾ। ਇਸ ਸਭਾ ਵਿਚ ਸ੍ਰੀਮਤੀ ਪ੍ਰਤਿਭਾ (ਲੈਕਚਰਾਰ ਬਾਇਓ)ਸ੍ਰੀਮਤੀ ਮਨਦੀਪ ਕੌਰ ਬੱਲ (ਲੈਕਚਰਾਰ ਅੰਗਰੇਜ਼ੀ) ਅਤੇ ਸ੍ਰੀਮਤੀ ਇੰਦਰਜੀਤ ਕੌਰ (ਲੈਕਚਰਾਰ ਕਮਿਸਟਰੀ) ਦਾ ਅਹਿਮ ਯੋਗਦਾਨ ਰਿਹਾ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਮਨਦੀਪ ਕੌਰ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ, " ਅਧਿਆਪਕ ਦਿਵਸ ਅਧਿਆਪਕਾਂ ਦੀ ਪ੍ਰਸ਼ੰਸਾ ਲਈ ਇੱਕ ਵਿਸ਼ੇਸ਼ ਦਿਨ ਹੈ। ਅਧਿਆਪਕ ਰਾਸ਼ਟਰ ਨਿਰਮਾਤਾ ਹਨ ਅਤੇ ਸਾਡੇ ਸਮਾਜ ਦੇ ਸਕਾਰਆਤਮਕ ਨਿਰਮਾਣ ਵਿੱਚ ਮੁਢਲੀ ਭੁਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ।"

ਇਸ ਮੌਕੇ ਮਾਲ ਰੋਡ ਸਕੂਲ ਦੇ ਕੰਪਿਊਟਰ ਅਧਿਆਪਕ ਸ. ਪਰਮ ਆਫਤਾਬ ਸਿੰਘ ਨੂੰ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਵਿਦਿਅਕ ਖੇਤਰ ਵਿਚ ਬਹੁਮੁੱਲੀਆਂ ਸੇਵਾਵਾਂ ਦੇਣ ਲਈ ਸਿਰੜ੍ਹੀਸੁਝਵਾਨ ਸੋਚ ਲਈ 20ਵੇਂ ਸਾਲਾਨਾ ਸਮਾਗਮ ਵਿਖੇ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ)ਅੰਮ੍ਰਿਤਸਰ ਸ.ਹਰਭਗਵੰਤ ਸਿੰਘ ਹਾਜ਼ਰ ਸਨ।

Tags:

Advertisement

Latest News

ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
Chandigarh,22 DEC,2024,(Azad Soch News):- ਵਿਸ਼ਵਵਿਆਪੀ ਸੰਗੀਤਕ ਖੇਤਰ ਵਿੱਚ ਪੰਜਾਬੀ ਸੰਗੀਤ ਲਈ ਇੱਕ ਮੋਢੀ ਵਜੋਂ ਉਭਰ ਰਹੇ ਦੇਸੀ ਸਟਾਰ ਦੀਆਂ ਪ੍ਰਾਪਤੀਆਂ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-12-2024 ਅੰਗ 703
ਓਡੀਸ਼ਾ ਦੇ 30 ਵਿੱਚੋਂ 26 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ
ਭਾਰਤ ਦੇ ਸਾਬਕਾ ਕ੍ਰਿਕਟਰ ਬੱਲੇਬਾਜ਼ ਉਥੱਪਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਪੱਕੇ ਹੋਏ ਕਟਹਲ ਨੂੰ ਕਰੋ Diet ‘ਚ ਸ਼ਾਮਿਲ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ