ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 16 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਪ੍ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਜਾ ਰਹੀਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ।
      ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪਿੰਡ ਚੱਕ ਸਿੰਘੇ ਵਾਲਾ, ਹੋਜ ਖਾਸ, ਕੌੜਿਆਂ ਵਾਲੀ, ਰਾਮਗੜ੍ਹ, ਚੱਕ ਬੰਨ ਵਾਲਾ,  ਜੋੜਕੀ ਅੰਧੇਵਾਲੀ, ਉਜਾਵਾਲੀ, ਲਾਲੋਵਾਲੀ, ਚਿਮਨੇਵਾਲਾ, ਜੰਡਵਾਲਾ ਭੀਮੇ ਸ਼ਾਹ, ਝੋਟਿਆਂ ਵਾਲੀ, ਬੇਗਾਂਵਾਲੀ ਆਦਿ ਦਾ ਦੌਰਾ ਕਰਕੇ ਕਿਸਾਨਾਂ ਨਾਲ ਰਾਬਤਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ।
       ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ।

Tags:

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ