ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਵਿਅਕਤੀ ਨੂੰ ਪਿੰਡ ਵਾਸੀ ਤੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 16 ਜੁਲਾਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ 'ਚ ਚਲਾਏ ਜਾ ਰਹੇ ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਪੜਤਾਲ ਵਿੱਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ 'ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ਨੂੰ ਇਹ ਕਹਿ ਕੇ 2.50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ ਕਿ ਇਹ ਪੈਸੇ ਹੋਰ ਸਰਕਾਰੀ ਅਧਿਕਾਰੀਆਂ ਨੇ ਵੀ ਸਾਂਝੇ ਕਰਨੇ ਹਨ ਤੇ ਸ਼ਿਕਾਇਤ ਖਤਮ ਹੋ ਜਾਵੇਗੀ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਅਤੇ ਉਸਨੇ ਸ਼ਿਕਾਇਤ ਲੈ ਕੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਿਅਕਤੀ ਗੁਰਪ੍ਰੀਤ ਸਿੰਘ ਉਸਦੀ ਸ਼ਿਕਾਇਤ ਦਾ ਨਿਪਟਾਰਾ ਕਰਾਉਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਕਮ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
-------
Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ