ਵਿਜੀਲੈਂਸ ਬਿਉਰੋ ਵਲੋਂ ਮਲੋਟ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ
By Azad Soch
On
ਸ੍ਰੀ ਮੁਕਤਸਰ ਸਾਹਿਬ 2 ਨਵੰਬਰ
ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ 3 ਨਵੰਬਰ 2024 ਤੱਕ ਵਿਸ਼ੇਸ਼ ਤੌਰ ਤੇ ਸਪਤਾਹ ਮਨਾਇਆ ਜਾ ਰਿਹਾ ਹੈ, ਇਸੇ ਲੜ੍ਹੀ ਤਹਿਤ ਅੱਜ ਮਲੋਟ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ।
ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾਂ ਵਿਜੀਲੈਂਸ ਵਿਭਾਗ ਨੂੰ ਜਰੂਰ ਦਿੱਤੀ ਜਾਵੇ।
ਉਹਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫਰੀ 1800-1800-1000 ਅਤੇ 01633-262172 ਵੀ ਜਾਰੀ ਕੀਤਾ ਹੋਇਆ ਹੈ।
ਵਿਭਾਗ ਵਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮਲੋਟ ਦੇ ਸਰਕਾਰੀ ਦਫਤਰਾਂ ਪਬਲਿਕ ਥਾਵਾਂ ਤੇ ਵਿਭਾਗ ਵਲੋਂ ਜਾਗਰੂਕਤਾ ਪੋਸਟਰ ਵੀ ਲਗਾਏ ਗਏ।
Tags:
Related Posts
Latest News
ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
02 Jan 2025 20:36:22
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...